ਘਨੌਲੀ, 14 ਜੁਲਾਈ (ਜਸਵੀਰ ਸਿੰਘ ਸੈਣੀ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੂੰ ਅਨੇਕਾਂ ਪ੍ਰਕਾਰ ਦੀਆਂ ਸਹੂਲਤਾਂ ਉਹਨਾਂ ਦੇ ਪਿੰਡ 'ਚ ਹੀ ਦੇਣ ਸਬੰਧੀ ਸ਼ੁਰੂ ਕੀਤੀ ਗਈ 'ਤੁਹਾਡੇ ਹੱਕਾਂ ਲਈ ਮੁਹਿੰਮ' ਤਹਿਤ ਖੇਤਰ ਦੇ ਪਿੰਡ ਰਤਨਪੁਰਾ 'ਚ ਗ੍ਰਾਮ ਸੁਵਿਧਾ ਕੈਂਪ ਲਗਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਦੀ ਟੀਮ ਨੇ ਪਿੰਡ ਚ ਪਹੁੰਚ ਕੇ ਪਿੰਡ ਦੇ ਵਸਨੀਕਾਂ ਨੂੰ ਵੱਖ-ਵੱਖ ਪ੍ਰਕਾਰ ਦੀਆਂ ਸਹੂਲਤਾਂ ਜਿਵੇਂ ਕਿ ਆਯੁਸ਼ਮਾਨ ਕਾਰਡ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਭਾ ਕਾਰਡ, ਵੋਟਰ ਕਾਰਡ ਅਪਡੇਸ਼ਨ, ਆਧਾਰ ਕਾਰਡ ਬਣਾਉਣ, ਈ-ਸ਼੍ਰਮ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਈਸੈਂਸ, ਪੀ.ਐਮ. ਕਿਸਾਨ ਕਾਰਡ ਬਣਾਉਣ ਦੇ ਨਾਲ ਨਾਲ ਬੇਸਹਾਰਾ ਤੇ ਬੁਢਾਪਾ ਪੈਨਸ਼ਨ ਲਗਾਉਣ, ਅੱਖਾਂ ਦੇ ਆਪਰੇਸ਼ਨ ਕਰਵਾਉਣ ਲਈ ਰਜਿਸਟਰੇਸ਼ਨ ਦੀ ਸਹੂਲਤ ਪਿੰਡ ਚ ਹੀ ਪ੍ਰਦਾਨ ਕੀਤੀ ਗਈ | ਇਸ ਮੌਕੇ 326 ਤੋਂ ਵੱਧ ਲੋਕਾਂ ਨੇ ਇਹਨਾਂ ਵੱਖ-ਵੱਖ ਸਕੀਮਾਂ ਸਬੰਧੀ ਰਜਿਸਟਰੇਸ਼ਨ ਕਰਾਵ ਕੇ ਇਸ ਕੈਂਪ ਦਾ ਲਾਭ ਪ੍ਰਾਪਤ ਕੀਤਾ | ਵਿਧਾਇਕ ਦੀ ਟੀਮ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ 'ਚ ਬਹੁਤ ਸਾਰੇ ਲੋਕ ਸਾਧਨਾਂ ਜਾਂ ਆਰਥਿਕ ਤੰਗੀ ਕਾਰਨ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ | ਜਿਸ ਦੇ ਮੱਦੇ ਨਜ਼ਰ ਹਲਕੇ ਦੇ ਤਮਾਮ ਲੋਕਾਂ ਨੂੰ ਵਿਧਾਇਕ ਚੱਢਾ ਵਲੋਂ ਲੋਕਾਂ ਦੀ ਮੁਸ਼ਕਿਲ ਦੇ ਮੱਦੇਨਜ਼ਰ ਇਹ ਕੈਂਪ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਦਾ ਲੋਕਾਂ ਨੂੰ ਵੱਡੇ ਪੱਧਰ 'ਤੇ ਲਾਭ ਪ੍ਰਾਪਤ ਹੋ ਰਿਹਾ ਹੈ | ਇਸ ਮੌਕੇ ਸਰਪੰਚ ਬਲਜੀਤ ਸਿੰਘ, ਇੰਦਰਜੀਤ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਕੌਰ ਪੰਚਾਇਤ ਮੈਂਬਰ, ਮਨਜੀਤ ਕੌਰ ਆਂਗਣਵਾੜੀ ਵਰਕਰ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਰੋਹਿਤ ਕੁਮਾਰ, ਦਿਲਪ੍ਰੀਤ ਤੇ ਵਿਧਾਇਕ ਵਲੋਂ ਪਹੁੰਚੀ ਹੋਈ ਸਮੁੱਚੀ ਟੀਮ ਤੇ ਵੱਖ-ਵੱਖ ਸੁਵਿਧਾਵਾਂ ਪ੍ਰਾਪਤ ਕਰਨ ਆਏ ਪਿੰਡ ਵਾਸੀ ਵੱਡੀ ਗਿਣਤੀ 'ਚ ਹਾਜ਼ਰ ਸੀ |