ਨੂਰਪੁਰ ਬੇਦੀ, 14 ਜੁਲਾਈ (ਹਰਦੀਪ ਸਿੰਘ ਢੀਂਡਸਾ)- ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵਲੋਂ ਬੀਤੇ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਨਵੀਂ ਗਲੀ ਬਣਾਈ ਗਈ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਨੂਰਪੁਰ ਬੇਦੀ ਪਤਣ ਰੋਡ 'ਤੇ ਸਥਿਤ ਮੁਹੱਲੇ ਨੂੰ ਲੱਗਦੀ ਇੱਕ ਕੱਚੀ ਗਲੀ ਨੂੰ ਪੱਕਾ ਕਰਨ ਲਈ ਮੁਹੱਲਾ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਨੂਰਪੁਰ ਬੇਦੀ ਦੀ ਨਵੀਂ ਬਣੀ ਪੰਚਾਇਤ ਵਲੋਂ ਪੂਰਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਨਿਰਮਲਾ ਦੇਵੀ ਤੇ ਜਰਨੈਲ ਸਿੰਘ ਲਾਲੀ ਨੇ ਦੱਸਿਆ ਕਿ ਇਸ ਗਲੀ ਨੂੰ ਇੰਟਰਲਾਕ ਟਾਈਲਾਂ ਰਾਹੀਂ ਸ਼ਾਨਦਾਰ ਬਣਾਇਆ ਗਿਆ ਹੈ | ਉਹਨਾਂ ਦੱਸਿਆ ਕਿ ਇਸ ਗਲੀ ਵਿਚ ਮੁਹੱਲੇ ਦੇ ਲੋਕਾਂ ਨੂੰ ਆਉਣ ਜਾਣ ਲਈ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈਂਦਾ ਸੀ, ਵਿਸ਼ੇਸ਼ ਕਰਕੇ ਬਰਸਾਤ ਦੇ ਮੌਸਮ ਵਿਚ ਲੋਕ ਬਹੁਤ ਪਰੇਸ਼ਾਨ ਹੁੰਦੇ ਸਨ | ਮਹੱਲੇ ਦੇ ਲੋਕਾਂ ਵਲੋਂ ਨਵੀਂ ਗਲੀ ਬਣਾਏ ਜਾਣ ਤੇ ਗ੍ਰਾਮ ਪੰਚਾਇਤ ਦਾ ਧੰਨਵਾਦ ਕੀਤਾ |