'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ
ਅਜੀਤ ਡੈਸਕ
15-07-2025
ਅਜੇ ਸਿੰਘ ਡੀ.ਐੱਸ.ਪੀ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਅਧਿਕਾਰੀ ਪੰਜਾਬ ਸਰਕਾਰ ਵਲੋਂ ਚਲਾਈ ਨਸ਼ਾ ਮੁਕਤ ਮੁਹਿੰਮ ਵਿਚ ਜਿੰਮੇਵਾਰੀ ਨਾਲ ਕੰਮ ਕਰਨ ਅਤੇ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਹੋਰ ਅਸਰਦਾਰ ਬਣਾਇਆ ਜਾ ਸਕੇ | ਕੁਲਵੀਰ ਸਿੰਘ ਡੀ. ਐੱਸ. ਪੀ. ਨੰਗਲ ਨੇ ਕਿਹਾ ਕਿ ਨਸ਼ਿਆ ਦੇ ਸੋਦਾਗਰਾਂ ਨੂੰ ਕਾਬੂ ਕਰਨ ਲਈ ਹੈਲਪ ਲਾਈਨ ਤੇ ਮਿਲ ਰਹੀਆਂ ਸ਼ਿਕਾਇਤਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ ਤਾ ਜੋ ਸਮਾਜ ਵਿਚੋਂ ਇਨ੍ਹਾਂ ਸੌਦਾਗਰਾਂ ਨੂੰ ਖਤਮ ਕੀਤਾ ਜਾ ਸਕੇ | ਇਸ ਮੌਕੇ ਡਾ. ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਤੇ ਜ਼ਿਲ੍ਹਾ ਪ੍ਰਧਾਨ ਰੂਪਨਗਰ, ਦੀਪੂ ਬਾਸ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਸਮਿੰਦਰਪਾਲ ਸਿੰਘ, ਨਰਿੰਦਰਜੀਤ ਸਿੰਘ, ਹਰਮਿੰਦਰ ਕੁਮਾਰ, ਹਰਦੀਪ ਸਿੰਘ, ਵਿਨੇ ਕੁਮਾਰ, ਡਾ.ਕੰਵਰਪ੍ਰੀਤ ਸਿੰਘ, ਮਦਨ ਲਾਲ ਸੈਨੇਟਰੀ ਇੰਸਪੈਕਟਰ, ਗੁਰਸੇਵਕ ਰਾਣਾ, ਐਡਵੋਕੇਟ ਨਿਸ਼ਾਂਤ ਗੁਪਤਾ, ਮਨਜੋਤ ਸਿੰਘ ਰਾਣਾ, ਰਾਕੇਸ਼ ਕੁਮਾਰ, ਹਰਦੀਪ ਸਿੰਘ ਬੈਂਸ, ਤੇ ਵੱਖ-ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ |