29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 15-07-2025
ਨੂਰਪੁਰ ਬੇਦੀ, 14 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)- ਅੱਜ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਸੁਨੀਤਾ ਦੇਵੀ ਦੇ ਪਰਿਵਾਰ ਨਾਲ ਪਿੰਡ ਨੰਗਲ ਅਬਿਆਣਾ ਵਿਖੇ ਦੁੱਖ ਸਾਂਝਾ ਕੀਤਾ | ਉਨ੍ਹਾਂ ਵਲੋਂ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦੇ ਚਲੇ ਜਾਣ ਦਾ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ | ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਹਾਦਸੇ ਵਿਚ ਜ਼ਖਮੀ ਹੋਣ ਵਾਲਿਆਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਕੀਤੀ |

ਪਿਛਲੀ ਖ਼ਬਰ ਡੀ. ਸੀ. ਵਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ <br... ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।