29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਡੀ. ਸੀ. ਵਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ <br/>

ਅਜੀਤ ਡੈਸਕ 15-07-2025
ਐੱਸ. ਏ. ਐੱਸ. ਨਗਰ, 14 ਜੁਲਾਈ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਨਾਲ ਰੋਡ ਸੇਫ਼ਟੀ ਦੇ ਪ੍ਰਬੰਧਾਂ ਬਾਰੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡੀ. ਸੀ. ਵਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੁੱਖ ਸੜਕਾਂ 'ਤੇ ਬਲੈਕ ਸਪੋਟਾਂ (ਦੁਰਘਟਨਾਵਾਂ ਵਾਲੀਆ ਥਾਵਾਂ) ਨੂੰ ਪਹਿਲ ਦੇ ਆਧਾਰ 'ਤੇ ਠੀਕ ਕਰਨ ਲਈ ਕਿਹਾ ਗਿਆ | ਇਸ ਮੌਕੇ ਡੀ. ਸੀ. ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ 'ਚ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ | ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸ਼ਹਿਰ 'ਚ ਨਵੀਂ ਸ਼ੁਰੂ ਕੀਤੀ ਗਈ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਅਧੀਨ ਨਗਰ ਨਿਗਮ ਅਤੇ ਗਮਾਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਪੁਲਿਸ ਨਾਲ ਮਿਲ ਕੇ ਸੜਕਾਂ 'ਤੇ ਆਵਾਜਾਈ ਚਿੰਨ੍ਹਾਂ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ | ਇਸੇ ਦੌਰਾਨ ਡੀ. ਸੀ. ਨੇ ਜ਼ਿਲ੍ਹੇ ਦੀਆਂ ਸੜਕਾਂ 'ਤੇ ਬਲੈਕ ਸਪੋਟਾਂ ਨੂੰ ਤੁਰੰਤ ਸਹੀ ਕਰਨ ਲਈ ਐਨ. ਐਚ. ਏ. ਆਈ, ਗਮਾਡਾ, ਬੀ ਐਂਡ ਆਰ ਅਤੇ ਮਿਊਾਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ 'ਚ ਆਉਂਦੀਆਂ ਸੜਕਾਂ 'ਤੇ ਟ੍ਰੈਫ਼ਿਕ ਲਾਈਟਾਂ, ਸਲਿੱਪ ਰੋਡ, ਸਰਵਿਸ ਲਾਈਨ ਆਦਿ ਜਿਹੜਾ ਵੀ ਕੰਮ ਹੋਣ ਵਾਲਾ ਹੈ, ਤੁਰੰਤ ਕਰਵਾਇਆ ਜਾਵੇ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ. ਡੀ. ਐਮ. ਡੇਰਾਬੱਸੀ ਅਮਿਤ ਗੁਪਤਾ, ਆਰ. ਟੀ. ਏ. ਰਾਜਪਾਲ ਸਿੰਘ ਸੇਖੋਂ ਅਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਗ਼ੈਰ-ਸਰਕਾਰੀ ਮੈਂਬਰ ਹਰਪ੍ਰੀਤ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਥਾਣਾ ਮੁਖੀ ਵਲੋਂ ਪ੍ਰਾਪਰਟੀ ਡੀਲਰਾਂ ਤੇ ਜਿਊਲਰਾਂ ਨਾਲ ਮੀਟਿੰਗ ਅਗਲੀ ਖ਼ਬਰ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।