29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਥਾਣਾ ਮੁਖੀ ਵਲੋਂ ਪ੍ਰਾਪਰਟੀ ਡੀਲਰਾਂ ਤੇ ਜਿਊਲਰਾਂ ਨਾਲ ਮੀਟਿੰਗ

ਅਜੀਤ ਡੈਸਕ 15-07-2025
ਮੁੱਲਾਂਪੁਰ ਗਰੀਬਦਾਸ, 14 ਜੁਲਾਈ (ਦਿਲਬਰ ਸਿੰਘ ਖੈਰਪੁਰ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ. ਪੀ. ਮੋਹਿਤ ਕੁਮਾਰ ਅਗਰਵਾਲ ਦੀ ਅਗਵਾਈ 'ਚ ਐੱਸ. ਐੱਚ. ਓ. ਪੁਲਿਸ ਥਾਣਾ ਮਾਜਰੀ ਵਲੋਂ ਪ੍ਰਾਪਰਟੀ ਡੀਲਰਾਂ ਤੇ ਜਿਊਲਰਾਂ ਨਾਲ ਮੀਟਿੰਗ ਕੀਤੀ ਗਈ | ਮਾਜਰੀ ਸਮੇਤ ਆਸ-ਪਾਸ ਦੇ ਇਲਾਕੇ ਤੋਂ ਵੱਡੀ ਗਿਣਤੀ 'ਚ ਆਏ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਐਸ. ਐਚ. ਓ. ਯੋਗੇਸ਼ ਕੁਮਾਰ ਨੇ ਅਬੋਹਰ ਸ਼ਹਿਰ ਵਿਚ ਪਿਛਲੇ ਦਿਨੀਂ ਵਾਪਰੀ ਵਾਰਦਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਪੋ ਆਪਣੀਆਂ ਦੁਕਾਨਾਂ ਤੇ ਦਫ਼ਤਰਾਂ 'ਚ ਜਿਥੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ, ਉਥੇ ਹੀ ਹਰ ਆਉਣ-ਜਾਣ ਵਾਲੇ ਅਣਜਾਣ ਵਿਅਕਤੀ ਤੇ ਪੂਰੀ ਨਜ਼ਰ ਰੱਖੀ ਜਾਵੇ ਤਾਂ ਕਿ ਕੋਈ ਮਾੜੀ ਘਟਨਾ ਨਾ ਵਾਪਰੇ | ਉਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਕਾਰੋਬਾਰੀ ਲੋਕਾਂ ਨੂੰ ਚੌਕਸ ਰਹਿਣ ਦੀ ਤਾਕੀਦ ਕੀਤੀ ਤੇ ਵਿਸ਼ਵਾਸ ਦਿਵਾਇਆ ਕਿ ਪੁਲਿਸ ਹਮੇਸ਼ਾ ਆਮ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਤੇ ਪੁਲਿਸ ਪ੍ਰਸ਼ਾਸਨ ਨੂੰ ਅਮਨ ਕਾਨੂੰਨ ਤੇ ਸ਼ਾਂਤੀ ਬਣਾਈ ਰੱਖਣ ਲਈ ਆਮ ਜਨਤਾ ਦੇ ਸਹਿਯੋਗ ਦੀ ਹਮੇਸ਼ਾ ਲੋੜ ਹੁੰਦੀ ਹੈ | ਇਸ ਮੌਕੇ ਪ੍ਰਾਪਟੀ ਕਾਰੋਬਾਰ ਨਾਲ ਜੁੜੇ ਲੋਕਾਂ ਨੇ ਵੀ ਆਪੋ ਆਪਣੇ ਸੁਝਾਅ ਪੁਲਿਸ ਨੂੰ ਦੱਸਦਿਆਂ ਪੁਲਿਸ ਨੂੰ ਹਮੇਸ਼ਾ ਭਰਵਾਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਰਮੇਸ਼ ਕੁਮਾਰ ਤਲਵਾੜ, ਦਲਵਿੰਦਰ ਸਿੰਘ ਬੈਨੀਪਾਲ, ਜਗਤਾਰ ਸਿੰਘ ਸਿੱਧੂ, ਮੇਵਾ ਸਿੰਘ ਪਾਬਲਾ, ਤਰਲੋਕ ਸਿੰਘ ਚੰਡੀਗੜ੍ਹ, ਮਨਦੀਪ ਸਿੰਘ ਖਿਜ਼ਰਾਬਾਦ, ਸੰਤੋਖ ਸਿੰਘ ਸਰਪੰਚ, ਮੇਜਰ ਸਿੰਘ ਸੰਗਤਪੁਰਾ, ਗੁਰਮੇਲ ਸਿੰਘ ਮੰਡ, ਸੁਖਦੇਵ ਸਿੰਘ ਸੁੱਖਾ ਤੇ ਜਗਦੀਸ਼ ਸਿੰਘ ਦੀਸਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਇੰਟਰ ਗਰੁੱਪ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਡੀ. ਸੀ. ਵਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।