29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਸੀ. ਜੀ. ਸੀ. ਲਾਂਡਰਾਂ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਇੰਟਰ ਗਰੁੱਪ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 15-07-2025
ਐੱਸ. ਏ. ਐੱਸ. ਨਗਰ, 14 ਜੁਲਾਈ (ਪ੍ਰੋ. ਅਵਤਾਰ ਸਿੰਘ)-ਬੀਤੇ ਦਿਨੀਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਦੇ ਤਿੰਨ ਐਨ. ਸੀ. ਸੀ. ਕੈਡਿਟਾਂ ਨੇ ਇੰਟਰ ਗਰੁੱਪ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਬੀ-ਟੈੱਕ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦੀ ਵਿਦਿਆਰਥਣ ਕੈਡਿਟ ਸਲੋਨੀ ਨਾਇਕ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਵਿਖੇ 2-ਚੰਡੀਗੜ੍ਹ ਬੀ. ਐਨ. ਐਨ. ਸੀ. ਸੀ. ਵਲੋਂ ਕਰਵਾਏ ਗਏ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਦੌਰਾਨ 3-ਪੀ ਸ਼ੂਟਿੰਗ 'ਚ ਸੋਨੇ ਦਾ ਤਗ਼ਮਾ ਜਿੱਤਿਆ ਹੈ | ਇਸ ਪ੍ਰਾਪਤੀ ਨਾਲ ਉਸ ਨੇ ਆਪਣੀ ਬੇਮਿਸਾਲ ਨਿਸ਼ਾਨੇਬਾਜ਼ੀ, ਧਿਆਨ ਕੇਂਦਰਿਤ ਕਰਨ ਦੀ ਸਮਰੱਥਾ ਅਤੇ ਤਕਨੀਕੀ ਕੁਸ਼ਲਤਾ ਦਾ ਪ੍ਰਦਰਸ਼ਨ ਕੀਤਾ ਹੈ | ਇਸੇ ਤਰ੍ਹਾਂ ਬੀ. ਟੈੱਕ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੀ ਵਿਦਿਆਰਥਣ ਕੈਡਿਟ ਪ੍ਰਨੀਤ ਕੌਰ ਨੇ 6-ਪੀ. ਬੀ. ਬੀ. ਐਨ. ਐਨ. ਸੀ. ਸੀ. ਅਕੈਡਮੀ ਮਲੋਟ ਵਿਖੇ ਲਗਾਏ ਗਏ ਬੇਸਿਕ ਲੀਡਰਸ਼ਿਪ ਕੈਂਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਉਸ ਨੇ ਕੈਂਪ ਦੌਰਾਨ ਭਾਸ਼ਣ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਰਦਸ਼ਨ ਕੀਤਾ ਹੈ | ਇਸ ਤੋਂ ਇਲਾਵਾ ਬੀ. ਸੀ. ਏ. ਕਰ ਰਹੇ ਕੈਡਿਟ ਚੇਤਨ ਨੇ ਆਈ. ਜੀ. ਐਸ. ਐਸ. ਸੀ. 'ਚ ਹਿੱਸਾ ਲਿਆ ਸੀ ਅਤੇ ਹੁਣ ਉਸ ਨੂੰ ਅਗਲੇ ਮਹੀਨੇ ਮੁੰਬਈ 'ਚ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਇੰਟਰ ਡਾਇਰੈਕਟੋਰੇਟ ਸਪੋਰਟਸ ਸ਼ੂਟਿੰਗ ਮੁਕਾਬਲੇ 'ਚ ਹਿੱਸਾ ਲੈਣ ਲਈ ਚੁਣਿਆ ਗਿਆ ਹੈ | ਇਸ ਪ੍ਰਾਪਤੀ ਸੰਬੰਧੀ ਗੱਲਬਾਤ ਕਰਦਿਆਂ ਕੈਡਿਟ ਸਲੋਨੀ ਨਾਇਕ ਨੇ ਕਿਹਾ ਕਿ ਸੋਨੇ ਦਾ ਤਗ਼ਮਾ ਜਿੱਤਣਾ ਉਸ ਲਈ ਇਕ ਸੁਪਨੇ ਨੂੰ ਸਾਕਾਰ ਕਰਨ ਦੇ ਬਰਾਬਰ ਹੈ | ਉਸ ਨੇ ਇਸ ਪ੍ਰਾਪਤੀ ਦੌਰਾਨ ਸਹਿਯੋਗ ਦੇਣ ਬਦਲੇ ਆਪਣੇ ਪਰਿਵਾਰ, ਅਧਿਆਪਕਾਂ, ਐਨ. ਸੀ. ਸੀ. ਐੱਚ. ਓ. ਡੀ. ਪ੍ਰੋ. (ਡਾ.) ਸੰਤੋਸ਼ ਕੁਮਾਰ ਅਤੇ ਸੀ. ਜੀ. ਸੀ. ਲਾਂਡਰਾਂ ਦੀ ਮੈਨੇਜਮੈਟ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਇਨ੍ਹਾਂ ਪ੍ਰਾਪਤੀਆਂ ਲਈ ਆਪਣੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਸੀ. ਜੀ. ਸੀ. ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੇ ਐਨ. ਸੀ. ਸੀ. ਕੈਡਿਟ ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦਿ੍ੜ ਇਰਾਦੇ ਨਾਲ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ |
ਇਸੇ ਦੌਰਾਨ ਸੀ. ਜੀ. ਸੀ. ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ. ਰਾਜਦੀਪ ਸਿੰਘ ਨੇ ਕਿਹਾ ਕਿ ਸਾਡੇ ਐਨ. ਸੀ. ਸੀ. ਕੈਡਿਟਾਂ ਦੀਆਂ ਇਹ ਸ਼ਾਨਦਾਰ ਪ੍ਰਾਪਤੀਆਂ ਉਸ ਸਮਰਪਣ ਅਤੇ ਸੰਪੂਰਨ ਵਿਕਾਸ ਨੂੰ ਦਰਸਾਉਂਦੀਆਂ ਹਨ ਜੋ ਅਸੀਂ ਆਪਣੇ ਕੈਂਪਸ ਦੇ ਹਰੇਕ ਸਿਖਿਆਰਥੀ 'ਚ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਾਂ |

ਪਿਛਲੀ ਖ਼ਬਰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਗਾਉਣਾ ਮੰਦਭਾਗਾ- ਫੈਡਰੇਸ਼ਨ ਅਗਲੀ ਖ਼ਬਰ ਥਾਣਾ ਮੁਖੀ ਵਲੋਂ ਪ੍ਰਾਪਰਟੀ ਡੀਲਰਾਂ ਤੇ ਜਿਊਲਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।