ਕੁਰਾਲੀ, 14 ਜੁਲਾਈ (ਹਰਪ੍ਰੀਤ ਸਿੰਘ)-ਸ਼ਹਿਰ ਦੇ ਚੰਡੀਗੜ੍ਹ ਮਾਰਗ 'ਤੇ ਸਥਿਤ ਗੁਪਤਾ ਹਸਪਤਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਡਾ. ਰੀਚਾ ਜਿੰਦਲ ਦੀ ਦੇਖ-ਰੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਹਸਪਤਾਲ ਦੇ ਡਾਕਟਰਾਂ ਤੇ ਨਰਸਾਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਤ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ | ਇਸ ਮੌਕੇ ਮੁਟਿਆਰਾਂ ਵਲੋਂ ਬੋਲੀਆਂ ਪਾਈਆਂ ਗਈਆਂ ਅਤੇ ਗਿੱਧੇ ਰਾਹੀਂ ਖੂਬ ਰੌਣਕਾਂ ਲਗਾਈਆਂ ਗਈਆਂ | ਇਸੇ ਦੌਰਾਨ ਡਾ. ਰੀਚਾ ਜਿੰਦਲ ਨੇ ਕਿਹਾ ਕਿ ਅੱਜ ਦੇ ਵਿਗਿਆਨਕ ਯੱੁਗ 'ਚ ਆਪਣੇ ਸੱਭਿਆਚਾਰ ਨੂੰ ਸੰਭਾਲ ਕੇ ਰੱਖਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਸਟਾਫ਼ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹਰ ਅਦਾਰੇ ਨੂੰ ਆਪਣੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ 'ਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਵਿੰਦਰ ਕੌਰ, ਹਰਜੀਤ ਕੌਰ, ਏਕਤਾ, ਨਵਨੀਤ ਕੌਰ, ਗੁਰਵਿੰਦਰ ਕੌਰ, ਹਰਮਨਪ੍ਰੀਤ ਕੌਰ, ਸਪਨਾ, ਲਵਪ੍ਰੀਤ ਕੌਰ, ਸੁਖਵਿੰਦਰਪ੍ਰੀਤ ਕੌਰ, ਹਰਪ੍ਰੀਤ ਕੌਰ, ਕੋਮਲ, ਅਸ਼ਤਾ ਅਤੇ ਖੁਸ਼ੀ ਆਦਿ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |