29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਰੋਟਰੀ ਕਲੱਬ ਰੂਪਨਗਰ ਨੇ ਦੰਦਾਂ ਦਾ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 15-07-2025
ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਨੇ ਗਾਂਧੀ ਸਕੂਲ ਦੇ ਵਿਦਿਆਰਥੀਆਂ ਲਈ ਦੰਦਾਂ ਦੀ ਸਿਹਤ ਜਾਂਚ ਕੈਂਪ ਲਗਾਇਆ | ਰੋਟੇਰੀਅਨ ਡਾ. ਦਲਜੀਤ ਸਿੰਘ ਸੈਣੀ ਅਤੇ ਰੋਟੇਰੀਅਨ ਡਾ. ਅੰਕੁਰ ਵਾਹੀ ਦੁਆਰਾ 350 ਤੋਂ ਵੱਧ ਵਿਦਿਆਰਥੀਆਂ ਦੀ ਜਾਂਚ ਕੀਤੀ ਗਈ | ਇਸ ਦਾ ਉਦੇਸ਼ ਨੌਜਵਾਨ ਵਿਦਿਆਰਥੀਆਂ ਵਿਚ ਮੂੰਹ ਦੀ ਸਿਹਤ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਹੈ | ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਜ਼ੋਨ 7 ਦੇ ਸਹਾਇਕ ਗਵਰਨਰ ਰੋਟੇਰੀਅਨ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਮੂੰਹ ਦੀ ਸਫਾਈ ਦੇ ਚੰਗੇ ਅਭਿਆਸਾਂ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਤੇ ਨਿਯਮਤ ਦੰਦਾਂ ਦੀ ਜਾਂਚ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਕਲੱਬ ਦੇ ਪ੍ਰਧਾਨ ਰੋਟੇਰੀਅਨ ਸੁਧੀਰ ਸ਼ਰਮਾ ਨੇ ਦੱਸਿਆ ਕਿ ਕਲੱਬ ਇਸ ਰੋਟਰੀ ਸਾਲ ਵਿਚ ਸਕੂਲੀ ਵਿਦਿਆਰਥੀਆਂ ਲਈ ਘੱਟੋ-ਘੱਟ 25 ਅਜਿਹੇ ਕੈਂਪ ਲਗਾਏਗਾ | ਗਾਂਧੀ ਸਕੂਲ ਦੇ ਪ੍ਰਬੰਧਕਾਂ ਅਤੇ ਪਿ੍ੰਸੀਪਲ ਨੇ ਰੋਟਰੀ ਕਲੱਬ ਰੂਪਨਗਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਇਸ ਪ੍ਰਭਾਵਸ਼ਾਲੀ ਦੰਦਾਂ ਦੇ ਕੈਂਪ ਵਿਚ ਉਨ੍ਹਾਂ ਦੇ ਸਮਰਪਣ ਅਤੇ ਯਤਨਾਂ ਲਈ ਡੈਂਟਲ ਸਰਜਨਾਂ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਪੁਲਿਸ ਵਲੋਂ ਉਲੰਘਣਾ ਤਹਿਤ ਕੀਤੇ ਵੱਖ-ਵੱਖ ਵਾਹਨਾਂ ਦੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।