ਮੋਰਿੰਡਾ, 15 ਜੁਲਾਈ (ਪਿ੍ਤਪਾਲ ਸਿੰਘ)-'ਅਜੀਤ' ਅਖ਼ਬਾਰ ਦੇ ਉਪ ਸੰਪਾਦਕ ਕੁਲਵੰਤ ਸਿੰਘ ਨੇ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਤੇ ਦੇਗ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ | ਉਨ੍ਹਾਂ ਆਖਿਆ ਕਿ ਮੇਰੀ ਦਿਲੀ ਇੱਛਾ ਸੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਦਰਸ਼ਨ ਕਰਕੇ ਪੰਜਾਬ ਵਿਚ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਜਾਵੇ | ਇਸ ਸਮੇਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਲੋਂ ਕੁਲਵੰਤ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ. ਜੀ. ਪੀ. ਸੀ. ਦੇ ਸਾਬਕਾ ਮੈਂਬਰ ਜਥੇਦਾਰ ਜਗਜੀਤ ਸਿੰਘ ਰਤਨਗੜ੍ਹ, ਗੁਰਦੁਆਰਾ ਕਮੇਟੀ ਦੇ ਮੈਂਬਰ ਬਾਰਾ ਸਿੰਘ ਰੌਣੀ, ਬਹਾਦਰ ਸਿੰਘ ਸਮਾਣਾ, ਅਭੇਰਾਜ ਸਿੰਘ, ਗੁਰਮੁੱਖ ਸਿੰਘ ਸੰਤ ਨਗਰ, ਸ਼ੇਰ ਸਿੰਘ ਡੂਮਛੇੜੀ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਆਦਿ ਹਾਜ਼ਰ ਸਨ |