18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨੰਨ੍ਹਾ ਪਰਬਤਾਰੋਹੀ ਤੇਗਬੀਰ ਸਿੰਘ ਡਿਪਟੀ ਕਮਿਸ਼ਨਰ ਵਲੋਂ ਸਨਮਾਨਿਤ <br/>

ਅਜੀਤ ਡੈਸਕ 16-07-2025
ਰੂਪਨਗਰ, 15 ਜੁਲਾਈ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ 6 ਸਾਲ 9 ਮਹੀਨਿਆਂ ਦੀ ਸਭ ਤੋਂ ਘੱਟ ਉਮਰ ਵਿਚ ਰੂਸ ਵਿਚ ਸਥਿਤ ਯੂਰਪੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਲਬਰਸ 'ਤੇ ਚੜ੍ਹ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਪਰਬਤਰੋਹੀ ਤੇਗਬੀਰ ਸਿੰਘ ਨੂੰ ਆਪਣੇ ਦਫ਼ਤਰ ਬੁਲਾ ਕੇ ਸਨਮਾਨਿਤ ਕੀਤਾ ਤੇ ਤੇਗਬੀਰ ਸਿੰਘ ਨੂੰ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਸ਼ੁੱਭਕਾਮਨਵਾਂ ਦਿੱਤੀਆਂ | ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਬਤਰੋਹੀ ਤੇਗਬੀਰ ਸਿੰਘ ਨੂੰ ਮਾਊਾਟ ਐਲਬਰਸ ਦੀ 18510 ਫੁੱਟ (5642 ਮੀਟਰ) ਉੱਚੀ ਚੋਟੀ ਨੂੰ ਫਤਹਿ ਕਰਕੇ ਰੂਪਨਗਰ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਅਤੇ ਦੇਸ਼ ਦਾ ਨਾਂਅ ਸਾਰੀ ਦੁਨੀਆ ਦੇ ਵਿੱਚ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪਰਬਤਰੋਹੀ ਤੇਗਬੀਰ ਸਿੰਘ ਰੂਪਨਗਰ ਜ਼ਿਲ੍ਹੇ ਅਤੇ ਦੇਸ਼ ਦੇ ਹੋਰ ਬੱਚਿਆਂ ਦੇ ਲਈ ਵੀ ਪ੍ਰੇਰਨਾਸ੍ਰੋਤ ਹੈ, ਜਿਸ ਨੇ ਇੰਨੀ ਛੋਟੀ ਉਮਰ ਦੇ ਵਿਚ ਵੱਡੀਆਂ ਉਪਲੱਬਧੀਆਂ ਹਾਸਿਲ ਕੀਤੀਆਂ ਹਨ | ਵਰਜੀਤ ਵਾਲੀਆ ਨੇ ਕਿਹਾ ਕਿ ਤੇਗਬੀਰ ਸਿੰਘ ਦੇ ਨਾਲ-ਨਾਲ ਉਸ ਦੇ ਪਿਤਾ ਸੁਖਿੰਦਰਦੀਪ ਸਿੰਘ ਅਤੇ ਮਾਤਾ ਡਾ. ਮਨਪ੍ਰੀਤ ਕੌਰ ਵੀ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਇੰਨੀ ਘੱਟ ਉਮਰ ਵਿਚ ਆਪਣਾ ਨਾਂਅ ਦੁਨੀਆ ਤੇ ਚਮਕਾਉਣ ਦੇ ਲਈ ਉਸ ਨੂੰ ਵੱਡਾ ਸਹਿਯੋਗ ਦਿੱਤਾ ਹੈ | ਰੂਪਨਗਰ ਦੇ ਸ਼ਿਵਾਲਿਕ ਸਕੂਲ 'ਚ ਦੂਜੀ ਜਮਾਤ ਵਿਚ ਪੜ੍ਹ ਰਹੇ ਤੇਗਬੀਰ ਸਿੰਘ ਦੇ ਨਾਲ ਇਸ ਮੌਕੇ ਪਿ੍ੰਸੀਪਲ ਬਲਜੀਤ ਸਿੰਘ ਅੱਤਰੀ, ਵਨੀਤ ਵਰਮਾ, ਕਮਲਜੀਤ ਸਿੰਘ ਅਤੇ ਰੇਖਾ ਸਿੰਘ ਆਦਿ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਮੁੜ ਸ਼ੁਰੂਆਤ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਬਾਗ ਦਾ ਨਵੀਨੀਕਰਨ ਕਰਨ ਲਈ ਰੂਪ-ਰੇਖਾ ਤਿਆਰ-ਡੀ.ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।