ਸ੍ਰੀ ਚਮਕੌਰ ਸਾਹਿਬ,15 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਡੀ. ਐਮ. ਦਫ਼ਤਰ ਦੇ ਮੀਟਿੰਗ ਹਾਲ ਵਿਚ ਐਸ. ਡੀ. ਐਮ. ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਹਲਕਾ ਕੋਆਰਡੀਨੇਟਰ ਪਰਸ਼ੋਤਮ ਸਿੰਘ ਮਾਹਲ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ | ਮੀਟਿੰਗ ਵਿਚ 'ਯੁੱਧ ਨਸ਼ਿਆਂ ਵਿਰੁੱਧ' ਪ੍ਰੋਗਰਾਮ ਨੂੰ ਮੁੜ ਸ਼ੁਰੂ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਣ ਵਾਲੇ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਗਈ | ਇਸੇ ਦੌਰਾਨ ਪਾਰਟੀ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਵੇਂ ਨਿਯੁਕਤ ਕੀਤੇ ਵਾਈਸ ਕੁਆਰਡੀਨੇਟਰ ਕੁਲਦੀਪ ਸਿੰਘ ਖੇੜੀ ਅਤੇ ਅਮਰ ਸਿੰਘ ਸੋਲਖੀਆਂ ਦਾ ਸਨਮਾਨ ਕੀਤਾ ਗਿਆ | ਮੀਟਿੰਗ ਵਿਚ ਐਸ.ਡੀ.ਐਮ. ਸ੍ਰੀ ਸਿੱਧੂ ਨੇ ਕਿਹਾ ਕੇ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ | ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਲਈ ਜਿੱਥੇ ਵੱਡੇ ਮਗਰਮੱਛ ਕਾਬੂ ਕੀਤੇ ਗਏ ਹਨ, ਉੱਥੇ ਨਸ਼ੇ ਕਰਨ ਵਾਲਿਆਂ ਨੂੰ ਇਲਾਜ ਲਈ ਨਸ਼ੇ ਛਡਾਊ ਕੇਂਦਰਾਂ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇਣ | ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਹੁਣ ਤੱਕ ਵੱਡਾ ਹੁੰਗਾਰਾ ਮਿਲਿਆ ਹੈ, ਜਿਸ ਵਿਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਅਹਿਮ ਭੂਮਿਕਾ ਅਦਾ ਕੀਤੀ ਗਈ ਹੈ | ਜਿਸ ਕਾਰਨ ਇਸ ਮੁਹਿੰਮ ਨੂੰ ਹੁਣ ਹੋਰ ਤਕੜਾ ਹੋ ਕੇ ਲੜਿਆ ਜਾਵੇਗਾ | ਇਸ ਮੌਕੇ ਸ੍ਰੀ ਚਮਕੌਰ ਸਾਹਿਬ ਦੇ ਡੀ.ਐਸ.ਪੀ. ਮਨਜੀਤ ਸਿੰਘ ਔਲਖ, ਜਤਿੰਦਰਪਾਲ ਸਿੰਘ ਡੀ.ਐਸ.ਪੀ. ਮੋਰਿੰਡਾ, ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ, ਦਲਜੀਤ ਸਿੰਘ ਘੜੂੰਆਂ, ਰਘਵੀਰ ਸਿੰਘ ਚੋਹਲਟਾ ਖੁਰਦ, ਸੰਦੀਪ ਸਿੰਘ ਸਿੰਬਲ ਮਾਜਰਾ, ਰਾਮਦਾਸ ਸਿੰਘ ਮੋਰਿੰਡਾ, ਤਰਲੋਚਨ ਸਿੰਘ ਭਗਵੰਤਪੁਰ, ਹਿੰਮਤ ਸਿੰਘ ਗੰਧੋ, ਸਮਸ਼ੇਰ ਸਿੰਘ ਬੰਨਮਾਜਰਾ, ਦਲਜੀਤ ਸਿੰਘ ਨਿਹੰਗ ਕੋਟਲਾ, ਹਰਭਜਨ ਸਿੰਘ ਕਾਹਨਪੁਰ, ਦਲਬਾਗ ਸਿੰਘ ਭੈਣੀ, ਗੁਰਪ੍ਰੀਤ ਸਿੰਘ ਹੈਪੀ ਫਰੀਦ, ਮਨਪ੍ਰੀਤ ਸਿੰਘ ਰੌਲੂਮਾਜਰਾ ਆਦਿ ਹਾਜ਼ਰ ਸਨ |