18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭੂਰੀ ਵਾਲੇ ਟਿੱਬਾ ਨੰਗਲ ਕਾਲਜ ਦਾ ਐਮ ਕਾਮ. ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 16-07-2025
ਨੂਰਪੁਰ ਬੇਦੀ, 15 ਜੁਲਾਈ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਐਮ. ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਪ੍ਰੋਫੈਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਗਈਆਂ ਸਮੈਸਟਰ ਪ੍ਰਣਾਲੀ ਅਧੀਨ ਪ੍ਰੀਖਿਆਵਾਂ 'ਚ ਟਿੱਬਾ ਨੰਗਲ ਕਾਲਜ ਐਮ.ਕਾਮ ਦੀਆਂ ਵਿਦਿਆਰਥਣਾਂ ਜੋਤੀ, ਮਨੀਸ਼ਾ ਰਾਣੀ ਅਤੇ ਪ੍ਰੀਤੀ ਰਾਣਾ ਤਿੰਨੋਂ ਵਿਦਿਆਰਥਣਾਂ ਨੇ ਚੰਗੇ ਨੰਬਰ ਲੈ ਕੇ ਪਹਿਲਾ ਸਥਾਨ, ਈਸ਼ਾ ਨੇ ਦੂਜਾ ਸਥਾਨ ਅਤੇ ਸ਼ਰਨਜੀਤ ਕੌਰ ਨੇ ਵੀ ਤੀਜਾ ਸਥਾਨ ਚੰਗੇ ਨੰਬਰ ਲੈ ਕੇ ਪਾਸ ਕੀਤਾ | ਇਸ ਖ਼ੁਸ਼ੀ ਦੇ ਮੌਕੇ 'ਤੇ ਕਮੇਟੀ ਮੈਂਬਰ ਕੈਪਟਨ ਗੁਰਚਰਨ ਦਾਸ ਅਤੇ ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵੀ ਸਾਰੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਆਪਣੇ ਮੁਕਾਮ ਨੂੰ ਹਾਸਿਲ ਕਰ ਸਕਣ |

ਪਿਛਲੀ ਖ਼ਬਰ ਨੌਜਵਾਨ ਨਸ਼ੀਲੇ ਪਾਊਡਰ ਸਮੇਤ ਕਾਬੂ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਮੁੜ ਸ਼ੁਰੂਆਤ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।