18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨੌਜਵਾਨ ਨਸ਼ੀਲੇ ਪਾਊਡਰ ਸਮੇਤ ਕਾਬੂ

ਅਜੀਤ ਡੈਸਕ 16-07-2025
ਸ੍ਰੀ ਚਮਕੌਰ ਸਾਹਿਬ,15 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਭੂਰੜੇ ਮਾਰਗ 'ਤੇ ਇੱਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਤੇ ਸੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੁਰਜੀਤ ਸਿੰਘ ਉਰਫ ਕਾਲੂ ਪੁੱਤਰ ਚੇਤ ਰਾਮ ਵਾਸੀ ਭੂਰੜੇ ਮਾਰਗ ਸ੍ਰੀ ਚਮਕੌਰ ਸਾਹਿਬ ਜੋ ਨਸ਼ਾ ਕਰਨ ਅਤੇ ਵੇਚਣ ਦਾ ਆਦੀ ਹੈ, ਜੋ ਕਿ ਅੱਜ ਵੀ ਕਰਤਾਰ ਹਸਪਤਾਲ ਨੇੜੇ ਆਪਣੇ ਨਵੇਂ ਬਣ ਰਹੇ ਘਰ ਵਿਚ ਆਪਣੇ ਭਰੋਸੇ ਦੇ ਗਾਹਕਾਂ ਨੂੰ ਨਸ਼ਾ ਸਪਲਾਈ ਕਰਨ ਦੀ ਉਡੀਕ ਵਿਚ ਹੈ ਅਤੇ ਜੇਕਰ ਪੁਲਿਸ ਪਾਰਟੀ ਹੁਣ ਹੀ ਉਸ ਦੇ ਘਰ ਵਿਚ ਰੇਡ ਕਰਦੀ ਹੈ ਤਾਂ ਉਸ ਨੂੰ ਨਸ਼ੇ ਸਮੇਤ ਕਾਬੂ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਰਜਿੰਦਰ ਕੁਮਾਰ ਵਲੋਂ ਪੁਲਿਸ ਪਾਰਟੀ ਸਮੇਤ ਜਦੋ ਸੁਰਜੀਤ ਸਿੰਘ ਦੇ ਭੂਰੜੇ ਰੋਡ ਤੇ ਨਵੇਂ ਬਣ ਰਹੇ ਘਰ ਵਿਚ ਰੇਡ ਕੀਤੀ ਗਈ ਤਾਂ ਉਸ ਕੋਲੋ 10.24 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਪੁਲਿਸ ਨੇ ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਖੰਡ ਮਿੱਲ ਮੋਰਿੰਡਾ ਦੇ 8 ਨਿਰਵਿਰੋਧ ਨਿਰਦੇਸ਼ਕ ਬਣੇ ਅਗਲੀ ਖ਼ਬਰ ਭੂਰੀ ਵਾਲੇ ਟਿੱਬਾ ਨੰਗਲ ਕਾਲਜ ਦਾ ਐਮ ਕਾਮ. ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।