18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪਿੰਡ ਸਿੰਬਲਮਾਜਰਾ ਜੇਤੇਵਾਲ ਦੇ ਵਾਸੀਆਂ ਵਲੋਂ ਏਮਜ਼ ਤੇ ਪੀ.ਜੀ.ਆਈ. ਮੁਫ਼ਤ ਬੱਸ ਸੇਵਾ ਲਈ 75 ਹਜ਼ਾਰ ਦੀ ਰਾਸ਼ੀ ਭੇਟ <br/>

ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਤੇ ਹੋਰ ਸੇਵਾਦਾਰਾਂ ਨੂੰ ਰਾਸ਼ੀ ਭੇਟ ਕਰਦੇ ਪਿੰਡ ਸਿੰਬਲਮਾਜਰਾ ਜੇਤੇਵਾਲ ਦੇ ਵਾਸੀ | ਤਸਵੀਰ: ਵਿੰਦਰਪਾਲ ਝਾਂਡੀਆਂ <br/> 16-07-2025
ਨੂਰਪੁਰ ਬੇਦੀ, 15 ਜੁਲਾਈ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਮਰੀਜ਼ਾਂ ਨੂੰ ਏਮਜ਼ ਹਸਪਤਾਲ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਅਤੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਕਰਵਾਉਣ ਲਈ ਆਉਣ ਜਾਣ ਸੰਬੰਧੀ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਪਿੰਡ ਸਿੰਬਲਮਾਜਰਾ ਜੇਤੇਵਾਲ ਦੇ ਵਾਸੀਆ ਨੇ ਪਿੰਡ ਵਿੱਚੋ ਇਕੱਤਰ ਕਰਕੇ 75 ਹਜ਼ਾਰ 190 ਰੁਪਏ ਦੀ ਰਾਸ਼ੀ ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਤੇ ਹੋਰ ਸੇਵਾਦਾਰਾਂ ਨੂੰ ਭੇਟ ਕੀਤੀ ਗਈ | ਇਸ ਮੌਕੇ ਤੇ ਪਿੰਡ ਵਾਸੀਆਂ ਨੇ ਮੁਫ਼ਤ ਬੱਸ ਸੇਵਾ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੇਵਾ ਇਲਾਕੇ ਦੇ ਲੋੜਵੰਦ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਨੇ ਪਿੰਡ ਵਾਸੀਆਂ ਦਾ ਸਹਿਯੋਗ ਕਰਨ 'ਤੇ ਧੰਨਵਾਦ ਕੀਤਾ | ਇਸ ਮੋਕੇ ਸਰਪੰਚ ਗੁਰਮੱਖ ਸਿੰਘ, ਗੁਰਵਿੰਦਰ ਸਿੰਘ ਭੱਠਲ, ਹਰਕੰਵਲ ਸਿੰਘ, ਕੁਲਦੀਪ ਸਿੰਘ, ਬਲਵੰਤ ਸਿੰਘ, ਜਗਤਾਰ ਸਿੰਘ ਜੇ.ਈ, ਗੁਰਦੇਵ ਸਿੰਘ ਸੰਧੂ, ਅੰਮਿ੍ਤਪ੍ਰੀਤ ਸਿੰਘ ਭੱਠਲ, ਗੁਰਮੇਲ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਸਰਬਣ ਸਿੰਘ, ਭੁਪਿੰਦਰ ਸਿੰਘ, ਜਗੀਰ ਸਿੰਘ, ਦਲਜੀਤ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਅਪਗ੍ਰੇਡ ਹੋਣ ਦੇ ਬਾਵਜੂਦ ਲੋਕਾਂ ਨੂੰ ਸਹੂਲਤਾਂ ਨਾ ਮਿਲਣੀਆਂ ਸਰਕਾਰ ਦੇ ਦਾਅਵ... ਅਗਲੀ ਖ਼ਬਰ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ ਵਿਸ਼ਵ ਯੁਵਾ ਹੁਨਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।