18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮੋਰਿੰਡਾ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਐਸ.ਡੀ.ਐਮ. ਮੋਰਿੰਡਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ <br/>

ਅਜੀਤ ਡੈਸਕ 16-07-2025
ਮੋਰਿੰਡਾ, 15 ਜੁਲਾਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ ਵਲੋਂ ਨਗਰ ਕੌਂਸਲ ਦਫ਼ਤਰ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਜਿਸ ਵਿਚ ਸ਼ਹਿਰ ਵਿਚ ਸਫ਼ਾਈ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਸਬੰਧੀ ਚਰਚਾ ਕੀਤੀ ਗਈ ਅਤੇ ਇਹਨਾਂ ਸਮੱਸਿਆਵਾਂ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਹੱਲ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਸੁਖਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਸਫਾਈ ਅਤੇ ਸੀਵਰੇਜ ਦੀ ਨਿਕਾਸੀ ਨੂੰ ਲੈ ਕੇ ਬਹੁਤ ਸਾਰੀਆਂ ਸ਼ਿਕਾਇਤਾਂ ਆ ਰਹੀਆਂ ਸਨ | ਜਿਹਨਾਂ ਨੂੰ ਹੱਲ ਕਰਨ ਲਈ ਕੌਂਸਲ ਅਧਿਕਾਰੀਆਂ ਤੇ ਕੌਂਸਲਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਉਹਨਾਂ ਦੱਸਿਆ ਕਿ ਸ਼ਹਿਰ ਦੀਆਂ ਸਮੱਸਿਆਵਾਂ ਲਈ ਕੌਂਸਲਰਾਂ ਤੋਂ ਸੁਝਾਅ ਲਏ ਗਏ | ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਲੱਗੇ ਕੂੜੇ ਦੇ ਢੇਰਾਂ ਨੂੰ ਚੁਕਵਾਉਣ ਅਤੇ ਸੀਵਰੇਜ ਦੇ ਗੰਦੇ ਪਾਣੀ ਦੇ ਓਵਰਫਲੋਅ ਨੂੰ ਰੋਕਣ ਲਈ ਹਦਾਇਤਾਂ ਕੀਤੀਆਂ ਗਈਆਂ | ਉਹਨਾਂ ਦੱਸਿਆ ਕਿ ਇੱਕ ਹਫਤੇ ਮਗਰੋਂ ਦੁਬਾਰਾ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੀ ਕਦਮ ਚੁੱਕੇ ਗਏ ਹਨ, ਉਸ ਸਬੰਧੀ ਚਰਚਾ ਕੀਤੀ ਜਾਵੇਗੀ | ਇਸ ਮੌਕੇ ਮੀਟਿੰਗ ਦੌਰਾਨ ਵਾਰਡ ਨੰਬਰ 9 ਤੋਂ ਕੌਂਸਲਰ ਪਿੰਕੀ ਕੌਰ ਨੇ ਐਸ.ਡੀ.ਐਮ. ਮੋਰਿੰਡਾ ਨੂੰ ਮੰਗ ਪੱਤਰ ਵੀ ਸੌਂਪਿਆ, ਮੰਗ ਪੱਤਰ ਵਿੱਚ ਉਹਨਾਂ ਦੱਸਿਆ ਕਿ ਉਹਨਾਂ ਦੇ ਵਾਰਡ ਵਿਚ ਕਾਫ਼ੀ ਹਿੱਸੇ 'ਚ ਸੀਵਰੇਜ ਵਿਭਾਗ ਵਲੋਂ ਸੀਵਰ ਪਾਈਪ ਲਾਈਨਾਂ ਨਹੀਂ ਪਾਈਆਂ ਗਈਆਂ | ਜਿੱਥੇ ਸੀਵਰੇਜ ਵਿਭਾਗ ਵਲੋਂ ਸੀਵਰ ਪਾਇਆ ਹੈ, ਉੱਥੇ ਸਿਰਫ 6 ਇੰਚੀ ਪਲਾਸਟਿਕ ਦੀਆਂ ਪਾਈਪਾਂ ਪਾਈਆਂ ਗਈਆਂ ਹਨ | ਜਿਹਨਾਂ ਰਾਹੀਂ ਪਾਣੀ ਦੀ ਨਿਕਾਸੀ ਹੋਣਾ ਮੁਸ਼ਕਿਲ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੇਵ ਸਿੰਘ ਭਟੋਆ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਪਰਵਿੰਦਰ ਸਿੰਘ ਭੱਟੀ ਕਾਰਜ ਸਾਧਕ ਅਫ਼ਸਰ, ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ੍ਹ ਕਾਂਗਰਸ, ਵਰਿੰਦਰ ਸਿੰਘ ਸੈਨੇਟਰੀ ਇੰਸਪੈਕਟਰ, ਦੀਪਕ ਕੁਮਾਰ ਐੱਸ.ਡੀ.ਓ. ਸੀਵਰੇਜ ਵਿਭਾਗ, ਪ੍ਰਦੀਪ ਕੁਮਾਰ ਜੂਨੀਅਨ ਇੰਜੀਨੀਅਰ, ਕੌਂਸਲਰ ਅੰਮਿ੍ਤਪਾਲ ਸਿੰਘ ਖੱਟੜਾ, ਕੌਂਸਲਰ ਰਜੇਸ਼ ਕੁਮਾਰ ਸਿਸੋਦੀਆ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਹਰਜੀਤ ਸਿੰਘ ਸੋਢੀ, ਸੰਦੀਪ ਕੁਮਾਰ ਸੋਨੂੰ, ਸੁਖਦੀਪ ਸਿੰਘ ਭੰਗੂ, ਸੰਗਤ ਸਿੰਘ ਭਾਮੀਆਂ ਹਾਜ਼ਰ ਸਨ |

ਪਿਛਲੀ ਖ਼ਬਰ ਜੀਨੀਅਸ ਸਕੂਲ 'ਚ ਵਣ ਮਹਾਂ ਉਤਸਵ ਮਨਾਇਆ <br/> ਅਗਲੀ ਖ਼ਬਰ 29ਵੇਂ ਹਫ਼ਤੇ ਜੁੜਵਾਂ ਬੱਚਿਆਂ ਨੂੰ ਸਫਲਤਾ ਪੂਰਵਕ ਜਨਮ ਦਿਵਾ ਕੇ ਘਰ ਭੇਜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।