18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਜੀਨੀਅਸ ਸਕੂਲ 'ਚ ਵਣ ਮਹਾਂ ਉਤਸਵ ਮਨਾਇਆ <br/>

ਵਣ ਮਹਾਂ ਉਤਸਵ ਦੌਰਾਨ ਸਕੂਲ ਦੇ ਚੌਗਿਰਦੇ ਵਿਚ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਕਰ ਰਹੇ ਵਣ ਮੰਡਲ ਅਫ਼ਸਰ ਹਰਜਿੰਦਰ ਸਿੰਘ ਅਤੇ ਸਕੂਲ ਪ੍ਰਬੰਧਕ | ਤਸਵੀਰ: ਵਰੁਣ ਲਾਂਬਾ <br/> 16-07-2025
ਰੂਪਨਗਰ, 15 ਜੁਲਾਈ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੂਪਨਗਰ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਹਰਜਿੰਦਰ ਸਿੰਘ ਵਣ ਮੰਡਲ ਅਫ਼ਸਰ ਅਤੇ. ਵਿਸ਼ੇਸ਼ ਤੌਰ 'ਤੇ ਬਲਦੇਵ ਸੀਨੀਅਰ ਲੇਖਾਕਾਰ ਵਣ ਵਿਭਾਗ ਦਫ਼ਤਰ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਸਕੂਲ ਵਿਚ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਪੌਦੇ ਲਗਾਏ ਅਤੇ ਕਵਿਤਾਵਾਂ ਰਾਹੀਂ ਪ੍ਰਕਿਰਤੀ ਨਾਲ ਮੋਹ ਪਿਆਰ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ | ਵਣ ਮੰਡਲ ਅਫ਼ਸਰ ਹਰਜਿੰਦਰ ਸਿੰਘ ਨੇ ਕਿਹਾ ਕਿ ਹਰ ਬੱਚੇ ਨੂੰ ਇੱਕ ਬੂਟਾ ਜ਼ਰੂਰ ਦੇਣਾ ਚਾਹੀਦਾ ਹੈ ਤੇ ਉਸ ਦੀ ਸੰਭਾਲ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ | ਅਸਟੇਟ ਮੈਨੇਜਰ ਅਤੇ ਐਨ.ਐਸ.ਐਸ. ਇੰਚਾਰਜ ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ | ਸਕੂਲ ਮੈਨੇਜਮੈਂਟ ਸੂਬਾ ਭੁਪਿੰਦਰ ਸਿੰਘ ਅਤੇ ਸ੍ਰੀਮਤੀ ਗੁਣਵੰਤ ਕੌਰ ਨੇ ਕਿਹਾ ਕਿ ਸਕੂਲ ਵਿਚ ਬੱਚਿਆਂ ਨੂੰ ਹਮੇਸ਼ਾ ਵਾਤਾਵਰਨ ਦੀ ਸੰਭਾਲ ਅਤੇ ਪੌਦਿਆਂ ਦੀ ਰੱਖਿਆ ਕਰਨ ਦੀ ਸਿੱਖਿਆ ਦਿੱਤੀ ਜਾਂਦੀ ਹੈ | ਸਕੂਲ ਦੇ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਮਾਥੁਰ ਨੇ ਕਿਹਾ ਕਿ ਉਹ ਬੂਟਿਆਂ ਅਤੇ ਕੁਦਰਤ ਨਾਲ ਬਹੁਤ ਪਿਆਰ ਕਰਦੇ ਹਨ ਅਤੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਬੂਟਿਆਂ ਨਾਲ ਗੱਲਾਂ ਕਰਿਆ ਕਰੋ ਤੁਹਾਡੀਆਂ ਚਿੰਤਾਵਾਂ ਦੂਰ ਹੋ ਜਾਣਗੀਆਂ | ਉਪ ਪਿ੍ੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਨੇ ਸਾਰਿਆਂ ਨੂੰ ਵਣ ਮਹਾਂ ਉਤਸਵ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਹ ਪਹਿਲ ਲੋਕਾਂ ਨੂੰ ਜਾਗਰੂਕ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ |

ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਖਰੜ ਅੰਦਰ ਬੂਥ ਪੱਧਰ 'ਤੇ ਕਮੇਟੀਆਂ ਬਣਾਉਣਾ ਬਹੁਤ ਜ਼ਰੂਰੀ : ਟਿੰਕੂ <br/> ਅਗਲੀ ਖ਼ਬਰ ਮੋਰਿੰਡਾ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਐਸ.ਡੀ.ਐਮ. ਮੋਰਿੰਡਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।