ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ-ਸ਼ਹੀਦ ਭਗਤ ਸਿੰਘ ਨਗਰ ਜ਼ੋਨ ਵਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 20 ਜੁਲਾਈ 2025 ਦਿਨ ਐਤਵਾਰ ਨੂੰ ਸੇਵਾ ਦਿਵਸ ਵਜੋਂ ਮਨਾਇਆ ਜਾਵੇਗਾ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਲ ਦੇ ਖੇਤਰੀ ਨਿਗਰਾਨ ਮਹਿੰਦਰਮੋਹਨ ਸਿੰਘ, ਪ੍ਰਧਾਨ ਰਣਜੀਤ ਸਿੰਘ ਅਤੇ ਸਕੱਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ 20 ਜੁਲਾਈ ਨੂੰ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਕਿਲ ਾ ਫਤਿਹਗੜ ਸਾਹਿਬ ਵਿਖੇ ਸਵੇਰੇ 8 ਵਜੇ ਸਮੁੱਚੀ ਮਾਨਵਤਾ ਦੇ ਭਲੇ ਅਤੇ ਵੱਖ ਵੱਖ ਰੋਗਾਂ ਤੋਂ ਪੀਤੜ ਮਰੀਜਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾਵੇਗੀ | ਉਪਰੰਤ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਹਸਪਤਾਲਾਂ 'ਚ ਜੇਰੇ ਇਲਾਜ ਰੋਗੀਆਂ ਨੂੰ ਫਲ, ਜੂਸ, ਰਸ ਅਤੇ ਬਿਸਕੁੱਟ ਤੋਂ ਇਲਾਵਾ ਗੁਰੂ ਸਾਹਿਬਾਨ ਜੀ ਦੇ ਜੀਵਨ ਨਾਲ ਸੰਬੰਧਿਤ ਕਿਤਾਬਚੇ ਵੰਡੇ ਜਾਣਗੇ | ਉਨ ਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਦਿਵਸ ਸਮਾਗਮ 'ਚ ਵੱਧ ਤੋਂ ਵੱਧ ਸਹਿਯੋਗ ਕਰਨ | ਇਸ ਮੌਕੇ ਭਾਈ ਮਨਦੀਪ ਸਿੰਘ, ਹਰਪ੍ਰੀਤ ਸਿੰਘ, ਦਲਜੀਤ ਸਿੰਘ, ਤੇਜਪਾਲ ਸਿੰਘ ਆਦਿ ਵੀ ਹਾਜ਼ਰ ਸਨ |