27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

38 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ 4 ਵਿਅਕਤੀ ਗਿ੍ਫ਼ਤਾਰ <br/>

ਜ਼ਿਲ੍ਹਾ ਪੁਲਿਸ ਵਲੋਂ ਗਿ੍ਫ਼ਤਾਰ ਵਿਅਕਤੀ | <br/> 17-07-2025
ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ | ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 38 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ | ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ''ਯੁੱਧ ਨਸ਼ਿਆ ਵਿਰੁੱਧ'' ਮੁਹਿੰਮ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਥਾਨਾ 'ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵਲੋਂ ਰਾਜਵੀਰ ਉਰਫ ਰਾਜੂ ਵਾਸੀ ਆਦਰਸ਼ ਨਗਰ ਰੂਪਨਗਰ ਅਤੇ ਸੁਨੀਲ ਕੁਮਾਰ ਵਾਸੀ ਮੁਹੱਲਾ ਗੁਰੂ ਨਾਨਕ ਨੇੜੇ ਗੁਰੂਦਵਾਰਾ ਰਵੀਦਾਸ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ ਨੂੰ ਗਿ੍ਫ਼ਤਾਰ ਕੀਤਾ ਗਿਆ, ਉਸ ਪਾਸੋਂ 26 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ, ਥਾਣਾ ਨੰਗਲ ਵਲੋਂ ਕਾਰਤਿਕ ਵਾਸੀ ਮਕਾਨ ਨੰਬਰ 488/89 ਜੀ ਬਲਾਕ ਨੰਗਲ ਥਾਣਾ ਨੰਗਲ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 12 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ | ਇਸੇ ਤਰ੍ਹਾਂ ਥਾਣਾ ਸਿੰਘ ਭਗਵੰਤਪੁਰ ਵਲੋਂ ਨਸ਼ਾ ਕਰਨ ਦੇ ਆਦੀ ਸੁਖਪ੍ਰੀਤ ਸਿੰਘ ਪਿੰਡ ਚਤਾਮਲੀ ਥਾਣਾ ਸਿੰਘ ਭਗਵੰਤਪੁਰ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਗੜਗੱਜ ਨੇ ਦਿੱਤਾ ਵਿਸ਼ੇਸ਼ ਸੁਨੇਹਾ <br/> ਅਗਲੀ ਖ਼ਬਰ 5178 ਅਧਿਆਪਕਾਂ ਨੇ ਆਪਣੀਆਂ ਮੰਗਾਂ ਲਈ ਸਹਾਇਕ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਰੋਸ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।