27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਗੜਗੱਜ ਨੇ ਦਿੱਤਾ ਵਿਸ਼ੇਸ਼ ਸੁਨੇਹਾ <br/>

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ <br/> 17-07-2025
ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ ਐਸ ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਭਾਈ ਤਾਰੂ ਸਿੰਘ ਨੇ ਸਿੱਖੀ ਦੇ ਲਈ ਖੋਪੜੀ ਲਹਾਉਣੀ ਪਰਵਾਨ ਕੀਤੀ ਅਤੇ ਸਿੱਖੀ ਨੂੰ ਕੇਸਾਂ ਤੇ ਸੁਆਸਾਂ ਨਾਲ ਨਿਭਾਇਆ | ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਤੇ ਸਮੁੱਚੀ ਸਿੱਖ ਕੌਮ ਨੂੰ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਦਿਆਂ ਸਿੱਖੀ ਨੂੰ ਕੇਸਾਂ ਤੇ ਸੁਆਸਾਂ ਨਾਲ ਨਿਭਾਉਣ ਲਈ ਜਿੱਥੇ ਗੁਰੂ ਨਾਲ ਜੁੜਨਾ ਚਾਹੀਦਾ ਉੱਥੇ ਕੇਸਾਂ ਦੀ ਸੰਭਾਲ ਲਈ ਉਚੇਚੇ ਯਤਨ ਕਰਨੇ ਚਾਹੀਦੇ ਹਨ | ਸਿੱਖ ਨੂੰ ਆਪਣੀ ਸਰਦਾਰੀ 'ਤੇ ਫ਼ਖ਼ਰ ਮਹਿਸੂਸ ਕਰਨਾ ਚਾਹੀਦਾ ਹੈ | ਲਾਹੌਰ ਵਿਖੇ ਜਿੱਥੇ ਭਾਈ ਤਾਰੂ ਸਿੰਘ ਨੂੰ ਸ਼ਹੀਦ ਕੀਤਾ ਗਿਆ, ਉਹ ਸਥਾਨ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਇਸ ਸਥਾਨ ਨੂੰ ਖੁੱਲ੍ਹਵਾਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਜੱਟਪੁਰ ਵਿਖੇ 3 ਦਿਨਾਂ ਬਾਅਦ ਮੁੜ 5 ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ <br/> ਅਗਲੀ ਖ਼ਬਰ 38 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ 4 ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।