27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ <br/>

ਅਜੀਤ ਡੈਸਕ 17-07-2025
ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)-ਦੇਸ਼ ਦੀ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਵਾਸਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣ | ਉਨ੍ਹਾਂ ਸਮਾਗਮ ਦੌਰਾਨ ਕਰਵਾਏ ਜਾਣ ਵਾਲੇ ਸਭਿਆਚਾਰਕ ਸਮਾਗਮ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਦੌਰਾਨ ਜਿਹੜੀਆਂ ਵੀ ਵੰਨਗੀਆਂ ਦੀ ਪੇਸ਼ਕਾਰੀ ਹੋਵੇਗੀ, ਉਨ੍ਹਾਂ ਸਬੰਧੀ ਸਮਾਂ ਹੱਦ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਹਰ ਰਿਹਰਸਲ ਉੱਤੇ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਤੇ ਮੈਡੀਕਲ ਸਹਾਇਤਾ ਦਾ ਵੀ ਪ੍ਰਬੰਧ ਰਹੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫ਼ੀਲਡ ਅਫ਼ਸਰ ਅਭਿਮੰਨਿਊ ਮਲਿਕ (ਆਈ.ਏ.ਐਸ, ਅੰਡਰ ਟਰੇਨਿੰਗ), ਆਰ.ਟੀ.ਓ. ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ ਅਤੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਸਿੱਖ ਇਤਿਹਾਸ ਅਤੇ ਮਾਂ ਬੋਲੀ ਨਾਲ ਜੋੜਨ ਦੇ ਮੰਤਵ ਨਾਲ ਇਲਾਕੇ 'ਚ ਲਗਾਏ ਜਾ ਰਹੇ ਹਨ ਪੋਸਟਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।