ਸੁਖਸਾਲ, 16 ਜੁਲਾਈ (ਧਰਮ ਪਾਲ)-ਪੰਜਾਬ ਦੀ ਸਰਹੱਦ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਦੇ ਪਿੰਡ ਬਾਥੂ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰਪਲਾਹ ਸਾਹਿਬ ਵਿਖੇ ਲੰਗਰ ਹਾਲ ਦਾ ਨੀਂਹ ਪੱਥਰ ਡਾ. ਦਲਜੀਤ ਸਿੰਘ ਭਿੰਡਰ ਅੰਤਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਸੰਤ ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਕਰ ਕਮਲਾਂ ਨਾਲ ਰੱਖਿਆ ਗਿਆ | ਇਸ ਮੌਕੇ ਸਾਵਣ ਮਹੀਨੇ ਦੀ ਸੰਗਰਾਂਦ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਉਪਰੰਤ ਦਸਮੇਸ਼ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਡਾ: ਦਲਜੀਤ ਸਿੰਘ ਭਿੰਡਰ ਅਤੇ ਸੰਤ ਬਾਬਾ ਸੁੱਚਾ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਇੰਚਾਰਜ ਗੁਰਦੀਪ ਸਿੰਘ, ਹੈੱਡ ਗ੍ਰੰਥੀ ਕੁਲਵਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ੍ਹ ਅਨੰਦਪੁਰ ਸਾਹਿਬ, ਬਾਬਾ ਪਿ੍ਤਪਾਲ ਸਿੰਘ ਗੁਰਦੁਆਰਾ ਸ਼ਹੀਦਾਂ ਸਿੰਘਾਂ ਊਨਾ ਸਾਹਿਬ, ਸੀਨੀਅਰ ਵਾਈਸ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਰਜੀਤ ਸਿੰਘ ਸਹਿਜੋਵਾਲ, ਪਿ੍ੰਸੀਪਲ ਦਲਵਿੰਦਰ ਕੌਰ ਦਸ਼ਮੇਸ਼ ਪਬਲਿਕ ਸਕੂਲ ਗੁਰਪਲਾਹ ਸਾਹਿਬ, ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮਾਸਟਰ ਕਮਲ ਸਿੰਘ ਮਜਾਰੀ, ਬਾਬਾ ਗੁਰਮੇਲ ਸਿੰਘ, ਮਾਸਟਰ ਹਰੀ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ ਗਰੇਵਾਲ, ਰਾਮ ਸਿੰਘ ਗਰੇਵਾਲ, ਸੰਨੀ ਭੱਲੜੀ, ਜਸਬੀਰ ਸਿੰਘ ਗਰੇਵਾਲ, ਬਾਬਾ ਚਰਨਜੀਤ ਸਿੰਘ, ਕਰਮਜੀਤ ਸਿੰਘ, ਮੈਨੇਜਰ ਕਰਮਜੀਤ ਸਿੰਘ ਨਾਭਾ ਗੁਰਮਿੰਦਰ ਸਿੰਘ, ਗੁਰਮੁਖ ਸਿੰਘ ਰਾਣਾ, ਮਾਸਟਰ ਅਮਰੀਕ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ ਜੇ.ਈ, ਗੁਰਭਾਗ ਸਿੰਘ, ਹਰਮੀਤ ਸਿੰਘ ਲੁਧਿਆਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |