27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਭੂਰੀ ਵਾਲੇ ਟਿੱਬਾ ਨੰਗਲ ਕਾਲਜ ਵਿਖੇ ਇੱਕ ਰੋਜ਼ਾ ਯੋਗਾ ਕੈਂਪ ਲਗਾਇਆ <br/>

ਟਿੱਬਾ ਨੰਗਲ ਕਾਲਜ ਵਿਖੇ ਯੋਗਾ ਕੈਂਪ ਦੌਰਾਨ ਯੋਗ ਆਸਣ ਕਰਦੇ ਹੋਏ ਵਿਦਿਆਰਥੀ | ਤਸਵੀਰ: ਝਾਂਡੀਆਂ <br/> 17-07-2025
ਨੂਰਪੁਰ ਬੇਦੀ, 16 ਜੁਲਾਈ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਵਿਖੇ ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇੱਕ ਰੋਜ਼ਾ ਯੋਗਾ ਕੈਂਪ ਦਾ ਲਗਾਇਆ ਗਿਆ | ਇਸ ਸਬੰਧੀ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਇਹ ਕੈਂਪ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੈਡਮ ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਚੰਗਾ ਤੰਦਰੁਸਤ ਜੀਵਨ ਜਿਊਣ ਲਈ ਇਹ ਯੋਗਾ ਕੈਂਪ ਲਗਾਇਆ ਗਿਆ, ਤਾਂ ਜੋ ਹਰ ਵਿਦਿਆਰਥੀ ਬੀਮਾਰੀ ਤੋਂ ਬਚਾਅ ਕਰ ਸਕੇ | ਕੈਂਪ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਯੋਗਾ ਦੇ ਆਸਣ ਕੀਤੇ ਗਏ | ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵੀ ਆਪਣੇ ਸਬੋਧਨ ਵਿਚ ਵਿਦਿਆਰਥੀਆਂ ਨੂੰ ਹਰ ਰੋਜ਼ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਜਿਸ ਨਾਲ ਚੰਗੀ ਤੰਦਰੁਸਤੀ ਹਾਸਲ ਕੀਤੀ ਜਾ ਸਕੇ | ਇਸ ਮੌਕੇ 'ਤੇ ਪ੍ਰੋ. ਜਸਵਿੰਦਰ ਸਿੰਘ, ਮੈਡਮ ਜਤਿੰਦਰ ਕੌਰ, ਮੈਡਮ ਕੁਲਵਿੰਦਰ ਕੌਰ, ਮੈਡਮ ਹਿਮਾਨੀ, ਮੈਡਮ ਅਮਨ, ਮੈਡਮ ਨੇਹਾ ਸ਼ਰਮਾ, ਸੋਨੂ ਸੋਹਲ ਆਦਿ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ <br/> ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਦੇ 2 ਜ਼ੋਨਾਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।