ਮੋਰਿੰਡਾ, 17 ਜੁਲਾਈ (ਤਰਲੋਚਨ ਸਿੰਘ ਕੰਗ)-ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ ਐਮੀਨੈਂਸ ਮੋਰਿੰਡਾ ਵਿਖੇ ਦੋ ਦਿਨਾਂ ਅਧਿਆਪਕ ਸਿਖਲਾਈ ਸੈਸ਼ਨ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਸਕੂਲਾਂ ਦੇ 269 ਅਧਿਆਪਕਾਂ ਨੂੰ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਪਾਠਕ੍ਰਮ ਨੂੰ ਲਾਗੂ ਕਰਨ ਦੀ ਸਿਖਲਾਈ ਦਿੱਤੀ ਗਈ | ਇਹ ਸਿਖਲਾਈ ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ, ਡੀ.ਐੱਨ.ਓ. ਪ੍ਰਭਜੀਤ ਸਿੰਘ ਅਤੇ ਡੀ.ਆਰ.ਸੀ. ਵਿਪਿਨ ਕਟਾਰੀਆ ਦੀ ਨਿਗਰਾਨੀ ਹੇਠ ਕਰਵਾਈ ਗਈ | ਸਿਖਲਾਈ ਸੈਸ਼ਨ ਦੌਰਾਨ ਐੱਸ.ਟੀ.ਆਈ. ਕੌਂਸਲਰ ਗਗਨਪ੍ਰੀਤ ਸਿੰਘ, ਏ.ਐੱਸ.ਆਈ. ਸੁਖਦੇਵ ਸਿੰਘ, ਏ.ਐੱਸ.ਆਈ. ਅਜੈ ਕੁਮਾਰ, ਏ.ਐੱਸ.ਆਈ. ਕਮਲਜੀਤ ਸਿੰਘ, ਏ.ਐੱਸ.ਆਈ. ਬਲਵੰਤ ਸਿੰਘ ਅਤੇ ਡਰੱਗ ਇੰਸਪੈਕਟਰ ਰਾਜੇਸ਼ ਕੁਮਾਰ, ਪਿ੍ੰਸੀਪਲ ਪਰਵਿੰਦਰ ਕੌਰ ਦੂਹਾ ਅਤੇ ਪਿ੍ੰਸੀਪਲ ਸ਼ਰਨਜੀਤ ਸਿੰਘ ਦੁਆਰਾ ਪ੍ਰੇਰਣਾਦਾਇਕ ਭਾਸ਼ਣ ਦਿੱਤੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਰਧਾਰੀ ਲਾਲ, ਸੋਹਣ ਸਿੰਘ ਤਾਜਪੁਰ, ਦਵਿੰਦਰ ਸਿੰਘ ਮਕੜੌਨਾ ਕਲਾਂ, ਪਰਵਿੰਦਰ ਸਿੰਘ ਡੱਲਾ, ਸਰਬਜੀਤ ਸਿੰਘ ਬਰਸਾਲਪੁਰ, ਦਵਿੰਦਰ ਕੌਰ ਕਲਾਰਾਂ, ਆਤਮਜੀਤ ਕੌਰ, ਸਤਵਿੰਦਰ ਸਿੰਘ ਬਾਜਵਾ, ਅਜੇ ਅਰੋੜਾ ਅਤੇ ਚੰਦਰ ਸ਼ੇਖਰ ਆਦਿ ਹਾਜ਼ਰ ਸਨ |