30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਖ਼ਾਲਸਾ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਜਿੱਤਿਆ 'ਕਿਸਮੇ ਕਿਤਨਾ ਹੈ ਦਮ' ਸ਼ੋਅ <br/>

ਸ੍ਰੀ ਅਨੰਦਪੁਰ ਸਾਹਿਬ ਦੇ ਖ਼ਾਲਸਾ ਸਕੂਲ ਵਿਖੇ ਵਿਦਿਆਰਥਣ ਰਮਨਦੀਪ ਕੌਰ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਵਾਲੀਆ ਤੇ ਹੋਰ | <br/> 18-07-2025
ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਜੇ ਐਸ ਨਿੱਕੂਵਾਲ)-ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਵਲੋਂ 'ਕਿਸਮੇ ਕਿਤਨਾ ਹੈ ਦਮ' ਰਿਐਲਟੀ ਸ਼ੋਅ 'ਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ | ਇਸ ਸੰਬੰਧੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਦੂਰਦਰਸ਼ਨ ਪੰਜਾਬੀ ਚੈਂਨਲ ਵਲੋਂ ਕਰਵਾਏ ਗਏ ਇਸ ਸ਼ੋਅ ਦੇ ਵਿਚ 11ਵੀਂ ਜਮਾਤ ਦੀ ਵਿਦਿਆਰਥੀਆਂ ਨਾਲ ਰਮਨਦੀਪ ਕੌਰ ਨੇ ਲੋਕ ਨਾਚ ਮੁਕਾਬਲਿਆਂ ਵਿਚ ਭਾਗ ਲਿਆ ਸੀ | ਨਾਭਾ ਵਿਖੇ ਹੋਏ ਸਖ਼ਤ ਮੁਕਾਬਲਿਆਂ ਵਿਚ ਆਪਣੇ ਵਿਰੋਧੀਆਂ ਨੂੰ ਪਛਾੜਦੇ ਹੋਏ ਰਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਪਹੁੰਚਣ ਤੇ ਇਸ ਵਿਦਿਆਰਥਣ ਦਾ ਪਿ੍ੰਸੀਪਲ ਵਾਲੀਆ ਅਤੇ ਸਮੂਹ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪਿ੍ੰਸੀਪਲ ਵਾਲੀਆ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੀ ਪੜ੍ਹਾਈ ਦੇ ਨਾਲ ਨਾਲ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ | ਜਿਸ ਨਾਲ ਵਿਦਿਆਰਥੀ ਦੀ ਸ਼ਖ਼ਸੀਅਤ ਉਸਾਰੀ ਵਿਚ ਵੀ ਵਾਧਾ ਹੁੰਦਾ ਹੈ | ਇਸ ਮੌਕੇ ਉੱਤੇ ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ, ਜਸਪ੍ਰੀਤ ਸਿੰਘ, ਰਵਿੰਦਰ ਕੌਰ, ਸਤਨਾਮ ਸਿੰਘ, ਵਿਦਿਆਰਥਣ ਦੇ ਪਿਤਾ ਹਰਦਿਆਲ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਲੋਕ ਰੌਲਾ ਪਾ ਰਹੇ ਸਨ ਕਿ ਪਿੰਡਾਂ 'ਚ ਸ਼ਰੇਆਮ ਵਿਕ ਰਿਹਾ ਨਸ਼ਾ, ਪਰ ਹਲਕਾ ਵਿਧਾਇਕ 2 ਕਿੱਲੋਮੀਟਰ ਦੂਰ ਪੰਜਾਬ ਨੂੰ ਨਸ਼ਾ... ਅਗਲੀ ਖ਼ਬਰ ਆਦਰਸ਼ ਵੈੱਲਫੇਅਰ ਸੁਸਾਇਟੀ ਇੰਦਰਾ ਨਗਰ ਨੇ ਤੀਜ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।