ਨੂਰਪੁਰ ਬੇਦੀ, 17 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-'ਆਪ' ਪੰਜਾਬ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਤਹਿਤ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਰਾਜ ਕੁਮਾਰ ਖੋਸਲਾ ਨੂੰ ਜ਼ਿਲ੍ਹਾ ਰੂਪਨਗਰ ਦਾ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਜ ਕੁਮਾਰ ਖੋਸਲਾ ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਗਈ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਰੂਪਨਗਰ ਦੇ ਬਤੌਰ ਸਿੱਖਿਆ ਕੋਆਰਡੀਨੇਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ | ਜਿਸ ਕਰਕੇ ਹੁਣ ਮੁੜ ਪਾਰਟੀ ਨੇ ਉਨ੍ਹਾਂ ਦੀਆਂ ਉਕਤ ਬਿਹਤਰੀਨ ਸੇਵਾਵਾਂ ਨੂੰ ਦੇਖਦੇ ਹੋਏ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਸਿਫ਼ਾਰਸ਼ 'ਤੇ ਜ਼ਿਲ੍ਹਾ ਰੂਪਨਗਰ ਦੇੇ ਜ਼ਿਲ੍ਹਾ ਮੀਡੀਆ ਇੰਚਾਰਜ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਸੰਬੰਧੀ ਨਵ-ਨਿਯੁਕਤ ਜ਼ਿਲ੍ਹਾ ਮੀਡੀਆ ਇੰਚਾਰਜ ਰਾਜ ਕੁਮਾਰ ਖੋਸਲਾ ਨੇ ਆਖਿਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਉਕਤ ਜਿੰਮੇਵਾਰੀ ਨੂੰ ਸਿਦਕ ਨਾਲ ਨਿਭਾਉਣਗੇ ਅਤੇੇ ਮੀਡੀਆ ਨਾਲ ਤਾਲਮੇਲ ਸਥਾਪਿਤ ਕਰਕੇ ਪਾਰਟੀ ਪ੍ਰੋਗਰਾਮਾਂ ਨੂੰ ਨੇਪਰੇ ਚੜਾਉਣਗੇ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਵੱਖ-ਵੱਖ ਪਾਰਟੀ ਆਗੂਆਂ ਨੇ ਰਾਜ ਕੁਮਾਰ ਖੋਸਲਾ ਨੂੰ ਵਧਾਈ ਦਿੱਤੀ ਹੈ |