ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੰਗਲ ਡੈਮ ਯੂਨਿਟ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨਵਾਂ ਨੰਗਲ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 20 ਜੁਲਾਈ ਨੂੰ ਸੇਵਾ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਟਡੀ ਸਰਕਲ ਦੇ ਸਰਗਰਮ ਆਗੂ ਹਰਮਿੰਦਰ ਸਿੰਘ ਨਵਾਂ ਨੰਗਲ ਨੇ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਸੈਕਟਰ ਦੋ ਨਵਾਂ ਨੰਗਲ ਵਿਖੇ ਸਹਿਜ ਪਾਠ ਦੇ ਭੋਗ ਅਤੇ ਕੀਰਤਨ ਸਵੇਰੇ 8 ਤੋਂ 9 .30 ਵਜੇ ਤੱਕ ਹੋਵੇਗਾ ਉਪਰੰਤ 10 ਵਜੇ ਮਰੀਜ਼ਾਂ ਦੀ ਸਿਹਤਯਾਬੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਵੱਖ-ਵੱਖ ਟੀਮਾਂ ਇਲਾਕੇ ਦੇ ਹਸਪਤਾਲਾਂ ਲਈ ਰਵਾਨਾ ਹੋਣਗੀਆਂ ਜਿੱਥੇ ਮਰੀਜ਼ਾਂ ਲਈ ਗੁਰੂ ਸਾਹਿਬ ਜੀ ਦੀ ਜੀਵਨੀ ਸਬੰਧੀ ਲਿਟਰੇਚਰ, ਜੂਸ, ਰਸ, ਬਿਸਕੁਟ ਆਦਿ ਵੰਡਿਆ ਜਾਵੇਗਾ | ਉਹਨਾਂ ਦੱਸਿਆ ਕਿ ਵਿਸ਼ੇਸ਼ ਕੀਰਤਨ ਸਮਾਗਮ ਸ਼ਾਮ 7 ਤੋਂ 9 ਵਜੇ ਤੱਕ ਹੋਵੇਗਾ ਜਿਸ ਵਿੱਚ ਭਾਈ ਅੰਮਿ੍ਤਪਾਲ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ |