28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ ਬਾਇਓਮੈਟਿ੍ਕ ਅਪਡੇਟ 'ਤੇ ਧਿਆਨ ਦਿੱਤਾ ਜਾਵੇ-ਸਹਾਇਕ ਕਮਿਸ਼ਨਰ <br/>

ਅਜੀਤ ਡੈਸਕ 19-07-2025
ਰੂਪਨਗਰ, 18 ਜੁਲਾਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਦੀ ਪ੍ਰਧਾਨਗੀ ਹੇਠ ਹੋਈ | ਯੂ. ਆਈ. ਡੀ. ਏ. ਆਈ. ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਵੀ. ਸ਼ਿਵਾ ਸੁਬਾਰਮਨੀਅਮ ਅਤੇ ਪ੍ਰਾਜੈਕਟ ਮੈਨੇਜਰ ਯੂ. ਆਈ. ਡੀ. ਏ. ਆਈ, ਖੇਤਰੀ ਦਫ਼ਤਰ, ਚੰਡੀਗੜ੍ਹ ਮਧੁਰ ਬਾਂਸਲ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਆਧਾਰ ਪ੍ਰਮਾਣਿਕਤਾ ਬਾਰੇ ਚਰਚਾ ਕੀਤੀ | ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਨਾਲ ਤਾਲਮੇਲ ਕਰਦੇ ਹੋਏ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ 'ਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਏ ਜਾਣ | ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਧਾਰ ਐਨਰੋਲਮੈਂਟ ਸੈਂਟਰਾਂ ਦੀ ਨਿਯਮਿਤ ਤੌਰ 'ਤੇ ਜਾਂਚ ਕਰਨ | ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ 'ਤੇ ਲਾਜ਼ਮੀ ਬਾਇਓ-ਮੀਟਿ੍ਕ ਅਪਡੇਟ (ਐੱਮ.ਬੀ.ਯੂ.) ਕਰਵਾਉਣ | ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫ਼ਤ ਹੈ | ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਸਕੂਲਾਂ ਵਿਚ ਕਿੱਟਾਂ ਦੀ ਆਵਾਜਾਈ ਲਈ ਰੋਸਟਰ ਤਿਆਰ ਕੀਤਾ ਜਾਵੇ | ਪ੍ਰੋਜੈਕਟ ਮੈਨੇਜਰ ਯੂ. ਆਈ. ਡੀ. ਏ. ਆਈ, ਮਧੁਰ ਬਾਂਸਲ ਨੇ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅਪਡੇਟ ਕਰਨ | ਉਨ੍ਹਾਂ ਦੱਸਿਆ ਕਿ 14 ਜੂਨ, 2026 ਤੱਕ ਦਸਤਾਵੇਜ਼ ਅੱਪਡੇਟ ਦੀ ਸਹੂਲਤ ਮੁਫ਼ਤ ਹੈ | ਇਸ ਮੀਟਿੰਗ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜਿੰਦਰ ਕੌਰ, ਐਸ.ਐਮ.ਓ. ਡਾ. ਉਪਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਕੋਆਡੀਨੇਟਰ ਰਾਹੁਲ ਗੌਤਮ, ਜ਼ਿਲ੍ਹਾ ਆਈ.ਟੀ. ਮੈਨੇਜਰ ਮੋਨਿਕਾ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਕਮਲਜੀਤ ਸਿੰਘ, ਫੂਡ ਸਪਲਾਈ ਦਫ਼ਤਰ ਤੋਂ ਸ਼ੇਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਆਂਗਨਵਾੜੀ ਮੁਲਾਜ਼ਮਾਂ ਨੇ ਮਾਲਵਿੰਦਰ ਸਿੰਘ ਕੰਗ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਦੀ ਧਾਰਮਿਕ ਪ੍ਰੀਖਿਆ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।