28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ੍ਰੀ ਚਮਕੌਰ ਸਾਹਿਬ ਨੇ ਪੰਜਾਬ ਦੇ 20 ਹਜ਼ਾਰ ਤੋਂ ਘੱਟ ਆਬਾਦੀ ਵਾਲੇ 'ਕੂੜਾ ਮੁਕਤ ਸ਼ਹਿਰਾਂ' ਵਿਚ ਹਾਸਿਲ ਕੀਤਾ ਪਹਿਲਾ ਸਥਾਨ <br/>

ਅਜੀਤ ਡੈਸਕ 19-07-2025
ਸ੍ਰੀ ਚਮਕੌਰ ਸਾਹਿਬ,18 ਜੁਲਾਈ (ਜਗਮੋਹਣ ਸਿੰਘ ਨਾਰੰਗ)-ਰਿਹਾਇਸ਼ੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਸਵੱਛ ਸਰਵੇਖਣ 2024-25 ਦੀ ਜਾਰੀ ਕੀਤੀ ਰਿਪੋਰਟ 'ਚ ਇਤਿਹਾਸਕ ਨਗਰ ਸ੍ਰੀ ਚਮਕੌਰ ਸਾਹਿਬ ਨੇ ਪੰਜਾਬ ਦੇ 20 ਹਜ਼ਾਰ ਤੱਕ ਦੀ ਆਬਾਦੀ ਵਾਲੇ ਕੂੜਾ ਮੁਕਤ ਸ਼ਹਿਰਾਂ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਵਲੋਂ ਇਹ ਮਾਣ ਸ਼ਹਿਰ ਵਾਸੀਆਂ ਵਲੋਂ ਦਿੱਤੇ ਵੱਡੇ ਸਹਿਯੋਗ ਅਤੇ ਸਮੂਹ ਕੌਸ਼ਲਰਾਂ, ਨਗਰ ਕੌਂਸਲ ਦੇ ਸਮੁੱਚੇ ਅਮਲੇ ਅਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਬਦੌਲਤ ਹਾਸਿਲ ਹੋਇਆ ਹੈ | ਉਨ੍ਹਾਂ ਦੱਸਿਆ ਮਿਲੇ ਇਸ ਸਨਮਾਨ ਕਾਰਨ ਸਮੁੱਚੀ ਟੀਮ ਹੋਰ ਵਧੀਆ ਕੰਮ ਕਰਨ ਲਈ ਉਤਸਾਹਿਤ ਹੋਈ ਹੈ |
ਸਫ਼ਾਈ ਸੇਵਕਾਂ ਦਾ ਕੀਤਾ ਸਨਮਾਨ
ਸ੍ਰੀ ਚਮਕੌਰ ਸਾਹਿਬ ਨੂੰ ਕੂੜਾ ਮੁਕਤ ਸ਼ਹਿਰਾਂ ਵਿਚੋਂ ਪਹਿਲਾ ਸਥਾਨ ਹਾਸਲ ਹੋਣ ਤੋਂ ਬਾਅਦ ਨਗਰ ਕੌਂਸਲ ਵਲੋਂ ਸਮੂਹ ਸਫ਼ਾਈ ਸੇਵਕਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਲਈ ਚਾਹ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਐਸ. ਆਈ. ਸਤਨਾਮ ਸਿੰਘ, ਮੋਟੀਵੇਟਰ ਮਨਜੀਤ ਸਿੰਘ, ਇੰਸਪੈਕਟਰ ਪ੍ਰਵੀਨ ਸ਼ਰਮਾ, ਕੌਂਸਲਰ ਇੰਦਰਪ੍ਰੀਤ ਸਿੰਘ ਲਾਲੀ, ਜਸਵਿੰਦਰ ਸਿੰਘ ਬਿੰਦਾ, ਕਿ੍ਪਾਲ ਸਿੰਘ ਗਿੱਲ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਮਨ ਸਿੰਘ, ਹਰਜੀਤ ਸਿੰਘ ਸਮੇਤ ਸਮੁੱਚਾ ਅਮਲਾ ਮੋਜੂਦ ਸੀ |

ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਅੱਪਰ ਮੀਢਵਾਂ ਵਿਖੇ ਬੂਟੇ ਲਗਾ ਕੇ ਮਨਾਇਆ ਵਣ ਮਹਾਂਉਤਸਵ <br/> ਅਗਲੀ ਖ਼ਬਰ ਅਜੈਵੀਰ ਸਿੰਘ ਨੇ ਕੇਂਦਰੀ ਰਾਜ ਮੰਤਰੀ ਨਾਲ ਵਿਚਾਰੇ ਪੰਜਾਬ ਦੇ ਮੀਡੀਆ ਸੰਬੰਧੀ ਅਹਿਮ ਮੁੱਦੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।