28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਚੇਤਨ ਕਾਲੀਆ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 19-07-2025
ਰੂਪਨਗਰ, 18 ਜੁਲਾਈ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਨੇ ਚੇਤਨ ਕਾਲੀਆ ਨੂੰ ਜ਼ਿਲ੍ਹਾ ਯੂਥ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ ਤੋਂ ਬਾਅਦ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਉਨ੍ਹਾਂ ਦਾ ਖ਼ਾਸ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਚੱਢਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਚੇਤਨ ਕਾਲੀਆ ਪਾਰਟੀ ਦੇ ਬਹੁਤ ਹੀ ਸਰਗਰਮ ਅਤੇ ਇਮਾਨਦਾਰ ਵਰਕਰ ਹਨ, ਉਨ੍ਹਾਂ ਕਈ ਸਾਲਾਂ ਤੋਂ ਪਾਰਟੀ ਲਈ ਨਿਸ਼ਕਾਮ ਸੇਵਾ ਨਿਭਾਈ ਹੈ | ਚੱਢਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਚੇਤਨ ਕਾਲੀਆ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਉਨ੍ਹਾਂ ਦੀ ਆਵਾਜ਼ ਬਨਣ ਅਤੇ ਨਵੀਂ ਰਾਹਦਾਰੀ ਦਿਖਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਚੇਤਨ ਕਾਲੀਆ ਨੇ ਵੀ ਪਾਰਟੀ ਹਾਈਕਮਾਨ ਅਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੀ ਗੱਲ ਹੈ | ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਨਵੇਂ ਇਤਿਹਾਸ ਰਚ ਰਹੀ ਹੈ ਅਤੇ ਉਹ ਇਸ ਇਤਿਹਾਸ ਦਾ ਹਿੱਸਾ ਬਣ ਕੇ ਨੌਜਵਾਨਾਂ ਦੀ ਅਸਲੀ ਆਵਾਜ਼ ਬਣਨਗੇ | ਇਸ ਮੌਕੇ ਕਈ ਵਰਕਰਾਂ ਨੇ ਵੀ ਕਾਲੀਆ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਸਰਪੰਚ ਵਿਕਰਾਂਤ ਚੌਧਰੀ, ਯੁੱਧ ਨਸ਼ਿਆਂ ਵਿਰੁੱਧ ਮੁਹਿਮ ਦੇ ਹਲਕਾ ਕੋਆਰਡੀਨੇਟਰ ਅਵਤਾਰ ਕੂੰਨਰ, ਸੁਖਦੇਵ ਸਿੰਘ ਮੀਆਂਪੁਰ, ਸਰਪੰਚ ਪਰਮਿੰਦਰ ਸਿੰਘ ਬਾਲਾ, ਲਲਿਤ ਸੈਣੀ, ਸਰਪੰਚ ਸ਼ਮਸ਼ੇਰ ਸਿੰਘ ਪਟਿਆਲਾ, ਗੁਰਨਾਮ ਸਿੰਘ ਲਾਡਲ, ਅਮਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਰਮਨ ਪਿਆਰੇ ਟੀਚਰ ਕੁਲਬੀਰ ਸਿੰਘ ਰਾਣਾ ਦੀ ਮਿਹਨਤ ਨੂੰ ਲੱਗਾ ਫਲ <br/> ਅਗਲੀ ਖ਼ਬਰ ਚੌਧਰੀ ਰਤਨ ਧਨੇੜਾ ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।