28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਗੁਰਦੁਆਰਾ ਘਾਟ ਸਾਹਿਬ ਵਿਖੇ ਭਲਕੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ <br/>

ਅਜੀਤ ਡੈਸਕ 19-07-2025
ਨੰਗਲ, 18 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸਿੱਖਾਂ ਦੇ ਅੱਠਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 20 ਜੁਲਾਈ ਦਿਨ ਐਤਵਾਰ ਨੂੰ ਸਤਲੁਜ ਦਰਿਆ ਦੇ ਕੰਢੇ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਘਾਟ ਸਾਹਿਬ ਨੰਗਲ ਵਿਖੇ ਮਨਾਇਆ ਜਾਵੇਗਾ | ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ ਨੇ ਦੱਸਿਆ ਕਿ 20 ਜੁਲਾਈ ਨੂੰ ਅਖੰਡ ਪਾਠ ਦਾ ਭੋਗ 9.00 ਵਜੇ ਸਵੇਰੇ ਪਾਇਆ ਜਾਵੇਗਾ, ਉਪਰੰਤ ਦੁਪਹਿਰ 1.30 ਵਜੇ ਤੱਕ ਧਾਰਮਿਕ ਦੀਵਾਨ ਸਜਾਇਆ ਜਾਵੇਗਾ, ਜਿਸ ਵਿਚ ਗੁਰਬਾਣੀ, ਕਥਾ, ਕੀਰਤਨ ਵੱਖ-ਵੱਖ ਰਾਗੀ ਜਥਿਆਂ ਜਿਨ੍ਹਾਂ ਵਿਚ ਭਾਈ ਪਰਮਜੀਤ ਸਿੰਘ, ਭਾਈ ਕਮਲਦੀਪ ਸਿੰਘ ਜੀ ਅਤੇ ਵਿਸ਼ੇਸ਼ ਤੌਰ 'ਤੇ ਭਾਈ ਅਮਨਦੀਪ ਸਿੰਘ ਜੀ ਬਾਬਾ ਬਕਾਲੇ ਵਾਲੇ ਹਜ਼ੂਰੀ ਰਾਗੀ ਜਥਾ ਤਖ਼ਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸੰਗਤਾਂ ਨੂੰ ਮਨੋਹਰ ਇਲਾਹੀ ਗੁਰਬਾਣੀ ਕੀਰਤਨ ਸਰਵਣ ਕਰਾਉਣਗੇ | ਦੀਵਾਨ ਦੀ ਸਮਾਪਤੀ ਉਪਰੰਤ ਸੰਗਤਾਂ ਲਈ ਰਵਾਇਤੀ ਮਾਲ ਪੂੜਿਆਂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ | ਇਸ ਮੌਕੇ ਜਨਰਲ ਸਕੱਤਰ ਜਸਪਾਲ ਸਿੰਘ, ਕੈਸ਼ੀਅਰ ਬਲਵੀਰ ਸਿੰਘ ਸੈਣੀ, ਜਰਨੈਲ ਸਿੰਘ ਸੰਧੂ, ਬੀਰਇੰਦਰ ਸਿੰਘ ਸੂਰੀ, ਮੈਨੇਜਰ ਤੇਜਾ ਸਿੰਘ ਅਤੇ ਭਾਈ ਬਚਿੱਤਰ ਸਿੰਘ ਮੁੱਖ ਗ੍ਰੰਥੀ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਬੂਥ ਲੈਵਲ ਅਫ਼ਸਰਾਂ ਦੀ ਚੌਥੇ ਅਤੇ ਪੰਜਵੇਂ ਚਰਨ ਦੀ ਸਿਖਲਾਈ ਹੋਈ ਪੂਰੀ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਭਾਤਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।