ਕੀਰਤਪੁਰ ਸਾਹਿਬ, 19 ਜੁਲਾਈ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਅੱਠਵੇਂ ਪਾਤਿਸ਼ਾਹ, ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ, ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਪਿਛਲੇ ਦਿਨ ਤੋਂ ਆਰੰਭ ਹੋਏ 12 ਅਖੰਡ ਪਾਠ ਦੀ ਲੜੀ ਦੇ ਪਾਠਾਂ ਦੇ ਭੋਗ ਪਾਏ ਗਏ, ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਵਲੋਂ ਅਰਦਾਸ ਕੀਤੀ ਗਈ, ਇਸ ਤੋਂ ਬਾਅਦ ਗੁਰਮਤਿ ਸਮਾਗਮ ਸ਼ੁਰੂ ਹੋਇਆ, ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸਮੂਹ ਸੰਗਤ ਨੂੰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਨਾਮ ਧਿਆਉਣ ਨਾਲ ਸਾਰੇ ਦੁੱਖ ਦੂਰ ਹੋ ਜਾਂਦੇ ਹਨ | ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਆਪਣੇ ਸਮੁੱਚੇ ਜੀਵਨ ਵਿਚ ਦੁਖੀਆਂ, ਦਰਦਵੰਦਾਂ ਦੇ ਦੁੱਖ ਨੂੰ ਵੰਡਾਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਨੇ ਆਪਣੇ ਜੀਵਨ ਵਿਚ ਮਨੁੱਖਤਾ ਦੀ ਭਲਾਈ ਲਈ ਅਹਿਮ ਕੰਮ ਕੀਤੇ ਉਨ੍ਹਾਂ ਨੇ ਬਿਨਾਂ ਕਿਸੇ ਜਾਤ ਪਾਤ ਤੋਂ ਹਰ ਦੀਨ ਦੁਖੀ ਦਾ ਦੁੱਖ ਦੂਰ ਕੀਤਾ, ਗੁਰੂ ਦੇ ਹਰ ਇੱਕ ਸਿੱਖ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਹੋਏ ਮਾਰਗ 'ਤੇ ਚਲਦੇ ਹੋਏ ਦੀਨ ਦੁਖੀਆਂ ਦੀ ਮਦਦ ਕਰਨੀ ਚਾਹੀਦੀ ਹੈ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਵੀ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ,ਦਰਬਾਰਾ ਸਿੰਘ ਬਾਲਾ ਜ਼ਿਲ੍ਹਾ ਪ੍ਰਧਾਨ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਮੈਨੇਜਰ ਗੁਰਦੀਪ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਹੈਪੀ, ਅਮਰਜੀਤ ਸਿੰਘ ਜਿੰਦਬੜੀ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਪਿ੍ੰਸੀਪਲ ਜਸਵੀਰ ਸਿੰਘ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਬਾਬਾ ਪ੍ਰੇਮ ਸਿੰਘ ਭਲੜੀ, ਬਾਬਾ ਅਜੀਤ ਸਿੰਘ, ਬਾਬਾ ਤੀਰਥ ਸਿੰਘ ਤਪ ਅਸਥਾਨ ਵਾਲੇ, ਤੇਜਵੀਰ ਸਿੰਘ ਜਗੀਰਦਾਰ ਕੌਂਸਲਰ, ਜਥੇਦਾਰ ਰਾਮ ਸਿੰਘ ਸਾਬਕਾ ਪ੍ਰਧਾਨ, ਗਿਆਨੀ ਫੂਲਾ ਸਿੰਘ, ਖੁਸ਼ਹਾਲ ਸਿੰਘ ਬਰੂਵਾਲ, ਸੁਖਬੀਰ ਸਿੰਘ ਇੰਚਾਰਜ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਬਾਬਾ ਖੜਕ ਸਿੰਘ ਚੰਦਪੁਰ ਬੇਲਾ, ਪ੍ਰਦੀਪ ਸਿੰਘ ਚੰਦਪੁਰ ਬੇਲਾ, ਵਿਜੇ ਬਜਾਜ, ਬਲਵੀਰ ਸਿੰਘ, ਗਗਨ ਭਾਰਜ, ਤਜਿੰਦਰ ਸਿੰਘ ਪੱਪੂ, ਜਰਨੈਲ ਸਿੰਘ ਗ੍ਰੰਥੀ, ਬਲਵੀਰ ਸਿੰਘ ਭੀਰੀ, ਜਰਨੈਲ ਸਿੰਘ ਸਹੋਤਾ ਆਦਿ ਸਮੇਤ ਪੰਜਾਬ ਅਤੇ ਦੇਸ਼ ਦੀਆਂ ਹੋਰ ਥਾਵਾਂ ਤੋਂ ਆਈਆਂ ਹੋਈਆਂ ਸੰਗਤਾਂ ਹਾਜ਼ਰ ਸਨ |