ਨੰਗਲ, 19 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਲਈ ਦਫ਼ਤਰਾਂ ਵਿਚ ਆਉਣ ਜਾਣ ਦੀ ਖ਼ੱਜਲ-ਖ਼ੁਆਰੀ ਖ਼ਤਮ ਕਰਨ ਲਈ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ | ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਦਾ ਨਿਪਟਾਰਾ ਕਰਨ ਲਈ ਮੁਹਿੰਮ ਆਰੰਭ ਕੀਤੀ ਹੋਈ ਹੈ | ਮੀਡੀਆ ਕੋਆਰਡੀਨੇਟਰ ਦੀਪਕ ਸੋਨੀ ਨੇ ਦੱਸਿਆ ਕਿ ਐਤਵਾਰ ਨੂੰ ਨੰਗਲ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਵਲੰਟੀਅਰ ਦੀ ਤਰ੍ਹਾਂ ਕੰਮ ਕਰਦੇ ਹਨ, ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਪਿੰਡਾਂ ਦੇ ਲੋਕਾਂ ਦੀਆਂ ਸਾਝੀਆਂ ਸਮੱਸਿਆਵਾਂ ਪੰਚਾਇਤਾਂ ਦੇ ਕੰਮ, ਸਮਾਜਿਕ, ਧਾਰਮਿਕ ਸੰਗਠਨਾਂ ਦੀਆਂ ਯੋਗ ਮੰਗਾਂ ਅਤੇ ਲੋਕਾਂ ਦੇ ਨਿੱਜੀ ਕੰਮ ਪਹਿਲਾ ਦੇ ਅਧਾਰ 'ਤੇ ਕਰਵਾਉਂਦੇ ਹਨ | ਇਸ ਜਨਤਾ ਦਰਬਾਰ ਵਿਚ ਜਿੱਥੇ ਬਜੁਰਗ ਵੱਡੀ ਗਿਣਤੀ ਵਿਚ ਪਹੁੰਚਦੇ ਹਨ, ਉੱਥੇ ਵੱਡੀ ਗਿਣਤੀ ਵਿਦਿਆਰਥੀ ਵੀ ਨੌਜਵਾਨ ਕੈਬਨਿਟ ਮੰਤਰੀ ਨਾਲ ਵਿਚਾਰ-ਵਟਾਂਦਰਾ ਕਰਦੇ ਹਨ | ਉਨ੍ਹਾਂ ਨੇ ਕਿਹਾ ਕਿ ਅੱਜ 20 ਜੁਲਾਈ ਨੂੰ ਨੰਗਲ ਵਿਚ ਹਰ ਐਤਵਾਰ ਦੀ ਤਰਾਂ ਇਸ ਵਾਰ ਵੀ ਹਫਤਾਵਾਰੀ ਜਨਤਾ ਦਰਬਾਰ 2 ਆਰ.ਵੀ.ਆਰ. ਵਿਚ ਲੱਗ ਰਿਹਾ ਹੈ |