11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਗੁਰਦੁਆਰਾ ਸ੍ਰੀ ਕਲਗੀਧਰ (ਟਿੱਬੀ ਸਾਹਿਬ) ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਸਵੀਰ | ਤਸਵੀਰ: ਵਰੁਣ ਲਾਂਬਾ <br/> 20-07-2025
ਰੂਪਨਗਰ, 19 ਜੁਲਾਈ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਕਲਗੀਧਰ (ਟਿੱਬੀ ਸਾਹਿਬ) ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਸਾਹਿਬ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਿਸ ਵਿਚ ਸਭ ਤੋਂ ਪਹਿਲਾ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਰਣਬੀਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸੰਸਥਾ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ ਨੇ ਸਾਹਿਬ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਦਵਿੰਦਰਪਾਲ ਸਿੰਘ ਸੈਣੀ, ਬੁੱਧ ਸਿੰਘ, ਦਵਿੰਦਰ ਸਿੰਘ, ਅਮਰਜੀਤ ਸਿੰਘ ਜੱਗੀ, ਭਾਈ ਸ਼ਿਵਮ ਸਿੰਘ, ਭਾਈ ਹਰਸ਼ਪ੍ਰੀਤ ਸਿੰਘ, ਬਲਵਿੰਦਰ ਸਿੰਘ, ਪਵਨ ਕੁਮਾਰ, ਬੀਬੀ ਮਨਜੀਤ ਕੌਰ, ਬੀਬੀ ਕਮਲੇਸ਼ ਕੌਰ, ਬੀਬੀ ਸੁਖਪ੍ਰੀਤ ਕੌਰ, ਸਤਵੰਤ ਕੌਰ ਸਾਹਨੀ, ਮਿਸਜ ਓਮਜੀਤ ਸੈਣੀ, ਪਿ੍ੰਸੀਪਲ ਮਲਕੀਤ ਕੌਰ, ਜਸਵਿੰਦਰ ਕੌਰ, ਕਿਰਨਦੀਪ ਕੌਰ,ਰਿਤੂ ਹਾਜ਼ਰ ਸਨ | ਉਪਰੰਤ ਨਿਸ਼ਟਾਮ ਪ੍ਰਸ਼ਾਦ ਵਰਤਾਇਆ ਗਿਆ |

ਪਿਛਲੀ ਖ਼ਬਰ ਬਲਾਕ ਸ੍ਰੀ ਚਮਕੌਰ ਸਾਹਿਬ ਦੀਆਂ ਗ੍ਰਾਮ ਪੰਚਾਇਤਾਂ ਦੇ ਚਾਰੇ ਪੰਚ ਨਿਰਵਿਰੋਧ ਚੁਣੇ ਗਏ ਅਗਲੀ ਖ਼ਬਰ ਤਖ਼ਤਗੜ੍ਹ ਦੇ ਸ਼ਿਵ ਭਗਤਾਂ ਦਾ ਜਥਾ ਜਟੇਸ਼ਵਰ ਮੰਦਰ ਜਟਵਾਹੜ ਤੋਂ ਕਾਂਵੜ ਲੈਣ ਲਈ ਹਰਿਦੁਆਰ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।