ਨੂਰਪੁਰ ਬੇਦੀ, 19 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਆਪਣੇ ਨੂਰਪੁਰ ਬੇਦੀ ਦਫ਼ਤਰ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਤੁਰੰਤ ਕਾਰਵਾਈ ਕੀਤੀ ਗਈ | ਇਸ ਦੌਰਾਨ ਲੋਕ ਵੱਡੀ ਗਿਣਤੀ 'ਚ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ ਸਨ, ਜਿਸ ਤਹਿਤ ਵਿਧਾਇਕ ਚੱਢਾ ਨੇ ਹਰ ਇੱਕ ਦੀ ਮੁਸ਼ਕਿਲ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਨੂੰ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਮੈਂ ਵਿਧਾਇਕ ਬਣ ਕੇ ਨਹੀਂ, ਇੱਕ ਜ਼ਿੰਮੇਵਾਰ ਨਾਗਰਿਕ ਅਤੇ ਸੇਵਕ ਵਜੋਂ ਕੰਮ ਕਰ ਰਿਹਾ ਹਾਂ | ਉਨ੍ਹਾਂ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਅੱਜ ਲੋਕ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੀਆਂ ਗੱਲਾਂ ਸਿੱਧਾ ਮੇਰੇ ਨਾਲ ਸਾਂਝੀਆਂ ਕਰ ਰਹੇ ਹਨ | ਇਹ ਲੋਕਾਂ ਦੇ ਭਰੋਸੇ ਦੀ ਨਿਸ਼ਾਨੀ ਹੈ | ਇਸ ਮੌਕੇ ਵਿਧਾਇਕ ਦੇ ਨਾਲ ਕੋਆਰਡੀਨੇਟਰ ਅਵਤਾਰ ਸਿੰਘ ਕੂੰਨਰ, ਦਫ਼ਤਰ ਇੰਚਾਰਜ ਸਤਨਾਮ ਸਿੰਘ ਨਾਗਰਾ, ਨਰਿੰਦਰ ਸਿੰਘ ਚਾਹਲ, ਗੁਰਦੀਪ ਸਿੰਘ ਮਾਣਕ, ਦੇਸਰਾਜ ਸੈਣੀ, ਪਰਮਿੰਦਰ ਸਿੰਘ ਬਾਲਾ, ਕੁਲਵਿੰਦਰ ਸਿੰਘ ਜੱਟਪੁਰ, ਬਲਾਕ ਪ੍ਰਧਾਨ ਨਰਿੰਦਰ ਝਾਂਡੀਆਂ, ਸੂਬੇਦਾਰ ਸੁਰਿੰਦਰ ਸਿੰਘ ਕੰਗ, ਪਰਮਿੰਦਰ ਸਿੰਘ ਰੀਹਲ, ਯੂਥ ਕੋਆਰਡੀਨੇਟਰ ਗੁਰਦੀਪ ਸਿੰਘ ਦੀਪੀ ਸਮੇਤ ਹੋਰ ਲੋਕ ਹਾਜ਼ਰ ਸਨ |