12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗੁਰਦੁਆਰਾ ਸਿੰਘ ਸਭਾ ਨਿੱਕੂਵਾਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 20-07-2025
ਸ੍ਰੀ ਅਨੰਦਪੁਰ ਸਾਹਿਬ, 19 ਜੁਲਾਈ (ਜੇ ਐਸ ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਨਿੱਕੂਵਾਲ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਾਰਿਆਂ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਕਥਾ ਵਾਚਕ ਭਾਈ ਸਰਬਜੀਤ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਸਤਾਬਦੀ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਸੰਗਤ ਨੂੰ ਭਾਈ ਤਾਰੂ ਸਿੰਘ ਜੀ ਦੀ ਲਸਾਨੀ ਸਹਾਦਤ ਬਾਰੇ ਵੀ ਜਾਣਕਾਰੀ ਦਿੱਤੀ | ਅੰਤ ਵਿਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਡਾ. ਰਾਮ ਆਸਰਾ ਸਿੰਘ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਦੱਸਿਆ ਕਿ ਪਿੰਡ ਨਿੱਕੂਵਾਲ ਤੋਂ ਵੱਡੀ ਗਿਣਤੀ ਵਿਚ ਸੰਗਤ ਸ਼ਹੀਦੀ ਸਮਾਗਮਾਂ ਵਿਚ ਹਾਜ਼ਰੀ ਭਰੇਗੀ | ਇਸ ਮੌਕੇ ਮਨਮੋਹਨ ਸਿੰਘ, ਕਿ੍ਸਨ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ, ਆਪ ਆਗੂ ਸੋਹਣ ਸਿੰਘ, ਸਰਪੰਚ ਮਨਜੀਤ ਕੌਰ, ਅਵਤਾਰ ਸਿੰਘ ਫੱਲੀ, ਸੂਬੇਦਾਰ ਕਮਲਜੀਤ ਸਿੰਘ, ਹਰਮੇਸ਼ ਚੰਦਰ, ਹਰਦਿਆਲ ਸਿੰਘ, ਬਲਵੀਰ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਜਤਿੰਦਰ ਸਿੰਘ, ਹੁਕਮ ਸਿੰਘ, ਮੇਹਰ ਸਿੰਘ, ਨੰਦ ਲਾਲ ਸਮੇਤ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ਮੋਰਿੰਡਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਬਿਜਲੀ ਮੰਤਰੀ ਦੀ ਕੋਠੀ ਮੂਹਰੇ ਮੁਲਾਜ਼ਮਾਂ ਵਲੋਂ 27 ਨੂੰ ਦਿੱਤਾ ਜਾਵੇਗਾ ਲਾ-ਮਿਸਾਲ ਰੋਸ ਧਰਨਾ - ਸਹਾਏਪੁਰ, ਨਾਗੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।