12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

2 ਰੋਜ਼ਾ ਗਤਕਾ ਰੈਫਰੀ ਰਿਫਰੈਸ਼ਰ ਕੋਰਸ-ਕਮ-ਟ੍ਰੇਨਿੰਗ ਕੈਂਪ ਸ਼ੁਰੂ <br/>

ਗਤਕਾ ਰੈਫਰੀ ਰਿਫਰੈਸ਼ਰ ਕੋਰਸ-ਕਮ-ਟ੍ਰੇਨਿੰਗ ਕੈਂਪ ਸ਼ੁਰੂ ਦੀ ਤਸਵੀਰ | ਤਸਵੀਰ: ਵਰੁਣ ਲਾਂਬਾ <br/> 20-07-2025
ਰੂਪਨਗਰ, 19 ਜੁਲਾਈ (ਯਸ਼ਵੰਤ ਬੱਸੀ)-ਜ਼ਿਲ੍ਹਾ ਗਤਕਾ ਐਸੋਸੀਏਸ਼ਨ ਰੂਪਨਗਰ ਵਲੋਂ ਪੰਜਾਬ ਗਤਕਾ ਐਸੋਸੀਏਸ਼ਨ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦੋ ਰੋਜਾ ਰੈਫਰੀ ਰਿਫਰੈਸ਼ਰ ਕੋਰਸ -ਕਮ- ਟਰੇਨਿੰਗ ਕੈਂਪ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਦੀਵਾਨ ਹਾਲ ਵਿਚ ਸ਼ੁਰੂ ਹੋਇਆ ਜਿਸ ਵਿਚ ਪਹਿਲੇ ਦਿਨ ਪੰਜਾਬ ਗਤਕਾ ਐਸੋਸੀਏਸ਼ਨ ਦੇ ਸੀਨੀਅਰ ਰੈਫਰੀ ਹਰਮਨਜੋਤ ਸਿੰਘ ਵਲੋਂ ਥਿਊਰੀ ਅਤੇ ਪ੍ਰੈਕਟੀਕਲ ਕਲਾਸ ਲਈਆਂ ਗਈਆਂ | ਉਹਨਾਂ ਵਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਰੈਫਰੀ ਸਾਹਿਬਾਨ ਨੂੰ ਗਤਕੇ ਦੀਆਂ ਬਰੀਕੀਆਂ ਦੇ ਨਾਲ ਨਾਲ ਤਕਨੀਕੀ ਤੌਰ ਤੇ ਜਾਣੂ ਕਰਵਾਇਆ ਗਿਆ | ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਸਟੇਟ ਗਤਕਾ ਚੈਂਪੀਅਨਸ਼ਿਪ ਅਗਸਤ ਵਿਚ ਹੋ ਰਹੀ ਹੈ, ਇਸੇ ਤਰ੍ਹਾਂ ਜ਼ਿਲ੍ਹਾ ਰੂਪਨਗਰ ਦੀ ਚੈਂਪੀਅਨਸ਼ਿਪ ਮਿਤੀ 26-27 ਜੁਲਾਈ ਨੂੰ ਕਰਵਾਈ ਜਾਵੇਗੀ, ਜਿਸ ਵਿਚ ਵੱਖ-ਵੱਖ ਵਰਗ ਦੇ ਲੜਕੇ ਤੇ ਲੜਕੀਆਂ ਭਾਗ ਲੈਣਗੇ | ਇਸ ਰੈਫਰੀ ਕੈਂਪ ਵਿਚ ਮੋਹਾਲੀ ਤੋਂ ਨੇਰੀ ਸਿੰਘ, ਸ੍ਰੀ ਚਮਕੌਰ ਸਾਹਿਬ ਤੋਂ ਪ੍ਰਦੀਪ ਰਾਮ ਸਿੰਘ, ਸ੍ਰੀ ਅਨੰਦਪੁਰ ਸਾਹਿਬ ਤੋਂ ਜਸਕਰਨ ਸਿੰਘ, ਮੋਰਿੰਡਾ ਤੋਂ ਜਸਪ੍ਰੀਤ ਸਿੰਘ ਆਪਣੇ ਸਾਥੀਆਂ ਸਮੇਤ ਹਾਜ਼ਰ ਹੋਏ | ਇਸ ਮੌਕੇ ਅਮਰਜੀਤ ਸਿੰਘ ਪੰਜੋਲੀ ਅਤੇ ਤਰਨਜੀਤ ਸਿੰਘ ਰੂਪਨਗਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਨੰਗਲ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਸ਼ਹੀਦ ਚਤਰ ਸਿੰਘ ਭੱਠਲ ਦੀ ਯਾਦ 'ਚ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।