12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗੁਰਦੁਆਰਾ ਸਿੰਘ ਸਭਾ ਨੰਗਲ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

ਭਾਈ ਤਰਲੋਚਨ ਸਿੰਘ ਜੀ ਦਾ ਜੱਥਾ ਗੁਰਬਾਣੀ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਉਂਦਾ ਹੋਇਆ | <br/> 20-07-2025
ਨੰਗਲ, 19 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ | ਜਿੱਥੇ ਭਾਈ ਤਰਲੋਚਨ ਸਿੰਘ, ਭਾਈ ਜਸਕਰਨ ਸਿੰਘ ਅਤੇ ਬੀਬੀ ਵੰਸ਼ਦੀਪ ਕੌਰ, ਬੀਬੀ ਨਿਰਮਲ ਕੌਰ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਜਦੋਂ ਕਿ ਭਾਈ ਜਸਵਿੰਦਰ ਸਿੰਘ ਨੇ ਗੁਰਬਾਣੀ ਕਥਾ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਈ ਅਤੇ ਗੁਰਬਾਣੀ ਤੋਂ ਸੇਧ ਲੈ ਕੇ ਜਿੰਦਗੀ ਬਤੀਤ ਕਰਨ ਲਈ ਪ੍ਰੇਰਿਤ ਕੀਤਾ | ਪ੍ਰਬੰਧਕਾਂ ਵਲੋਂ ਗੁਰੂ ਘਰ ਪਹੁੰਚੀਆਂ ਸੰਗਤਾਂ ਲਈ ਰਵਾਇਤੀ ਮਾਲ ਪੂੜੇ ਅਤੇ ਖੀਰ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਹਰਵਿੰਦਰ ਸਿੰਘ ਧਵਨ, ਹਰਪਾਲ ਸਿੰਘ ਪਸੀਨ ਸਾਬਕਾ ਕੌਂਸਲਰ, ਜਸਕਰਨ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ ਲਵਲੀ, ਉੱਤਮ ਪਾਲ ਸਿੰਘ, ਅਵਤਾਰ ਸਿੰਘ ਤਾਰੀ, ਤਰਲੋਚਨ ਸਿੰਘ, ਸੇਵਾ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ, ਦਿਨੇਸ਼ ਕੁਮਾਰ, ਸੁਰਿੰਦਰ ਸਿੰਘ ਚੱਢਾ, ਹਰਪਾਲ ਸਿੰਘ ਪਾਲੀ, ਓਾਕਾਰ ਸਿੰਘ, ਹਰਚਰਨ ਸਿੰਘ, ਗੁਰਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਦੇ ਵਿਦਿਆਰਥੀਆਂ ਨੂੰ ਕਾਲਜ ਨਿਯਮਾਂ ਪ੍ਰਤੀ ਸੁਚੇਤ ਕੀਤਾ <br/> ਅਗਲੀ ਖ਼ਬਰ 2 ਰੋਜ਼ਾ ਗਤਕਾ ਰੈਫਰੀ ਰਿਫਰੈਸ਼ਰ ਕੋਰਸ-ਕਮ-ਟ੍ਰੇਨਿੰਗ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।