20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੀ.ਜੀ.ਆਈ. ਮੁਫ਼ਤ ਬੱਸ ਸੇਵਾ ਲਈ ਪਿੰਡ ਗੋਚਰ ਨਿਵਾਸੀਆਂ ਵਲੋਂ ਦਾਨ ਰਾਸ਼ੀ ਭੇਟ

ਅਜੀਤ ਡੈਸਕ 21-07-2025

ਕਾਹਨਪੁਰ ਖੂਹੀ, 20 ਜੁਲਾਈ (ਗੁਰਬੀਰ ਸਿੰਘ ਵਾਲੀਆ):- ਸ਼੍ਰੀ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਪੀ. ਜੀ. ਆਈ. ਚੰਡੀਗੜ੍ਹ ਦੇ ਮਰੀਜ਼ਾਂ ਦੀ ਸਹੂਲਤ ਲਈ ਚਲਾਈ ਜਾਂਦੀ ਮੁਫ਼ਤ ਬੱਸ ਸੇਵਾ ਲਈ, ਅੱਜ ਨੇੜ੍ਹਲੇ ਪਿੰਡ ਗੋਚਰ ਵਿਖੇ ਪਿੰਡ ਦੀ ਸਮੂਹ ਸੰਗਤ ਵਲੋਂ ਇਕੱਤਰ ਕੀਤੀ 44670 ਰੁਪਏ ਦੀ ਦਾਨ ਰਾਸ਼ੀ ਸੰਸਥਾ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਨੂੰ ਭੇਟ ਕੀਤੀ | ਸੰਸਥਾ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਸੁਰਜੀਤ ਸਿੰਘ, ਨੰਬਰਦਾਰ ਈਸ਼ਵਰ ਦਾਸ, ਗੁਰਮੀਤ ਸਿੰਘ, ਪਰਮਜੀਤ ਸਿੰਘ ਸਿੱਧੂ, ਕੇਸ਼ਵ ਕੁਮਾਰ, ਸਾਬਕਾ ਸਰਪੰਚ ਹਰੀ ਚੰਦ, ਡਾ: ਸੰਤੋਖ ਸਿੰਘ, ਬਹਾਦਰ ਸਿੰਘ ਸ਼ੌਕੀ, ਗੁਰਨੈਬ ਸਿੰਘ ਠੇਕੇਦਾਰ, ਰਾਜਪਾਲ ਪੀ. ਏ., ਗੁਰਦੀਪ ਸਿੰਘ ਦੀਪੂ, ਸਤਨਾਮ, ਸੁਖਦੇਵ ਬੀ.ਐੱਸ.ਐੱਫ., ਜਸਵਿੰਦਰ ਭੰਨੂਹਾਂ, ਵਰਿਆਮ ਸਿੰਘ ਚੰਦਪੁਰ ਬੇਲਾ ਆਦਿ ਹਾਜਰ ਸਨ |

ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਆਪਣੇ ਜੱਦੀ ਪਿੰਡ ਬੜਵਾ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ 'ਤੇ ਕਰਵਾਏ ਜਾ ਰਹੇ ਹਨ... ਅਗਲੀ ਖ਼ਬਰ ਹਫ਼ਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।