20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਦੀ ਨਿਯੁਕਤੀ 'ਤੇ ਮੁਕਾਰੀ ਵਿਖੇ ਹੋੋੋਇਆ ਸਨਮਾਨ <br/>

ਮੁਕਾਰੀ ਵਿਖੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਨੂੰ ਸਨਮਾਨਿਤ ਕਰਦੇ ਪਿੰਡ ਵਾਸੀ | ਤਸਵੀਰ :-ਹਰਦੀਪ ਸਿੰਘ ਢੀਂਡਸਾ <br/> 21-07-2025
ਨੂਰਪੁਰ ਬੇਦੀ, 20 ਜੁਲਾਈ (ਹਰਦੀਪ ਸਿੰਘ ਢੀਂਡਸਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਰਬਾਰਾ ਸਿੰਘ ਬਾਲਾ ਹੀਰਪੁਰ ਨੂੰ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਅੱਜ ਇਲਾਕੇ ਦੇ ਪਿੰਡ ਮੁਕਾਰੀ ਵਿਖੇ ਪਿੰਡ ਵਾਸੀਆਂ ਨੇ ਜਥੇਦਾਰ ਬਾਲਾ ਦਾ ਸਨਮਾਨ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨੇ ਸ.ਬਾਲਾ ਦੀ ਨਿਯੁਕਤੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆ ਕਿਹਾ ਕਿ ਦਰਬਾਰਾ ਸਿੰਘ ਬਾਲਾ ਦੇ ਅਕਾਲੀ ਦਲ ਦਾ ਪ੍ਰਧਾਨ ਬਣਨ ਤੇ ਪਾਰਟੀ ਇਲਾਕੇ ਤੇ ਜ਼ਿਲ੍ਹੇ ਵਿਚ ਹੋਰ ਮਜਬੂਤ ਹੋਵੇਗੀ |ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਾਲਾ ਨੇ ਪਿੰਡ ਵਾਸੀਆਂ ਦਾ ਸਨਮਾਨ ਦੇਣ ਲਈ ਧੰਨਵਾਦ ਕੀਤਾ ਅਤੇ ਪਾਰਟੀ ਦੀ ਮਜਬੂਤੀ ਲਈ ਹਰ ਤਰ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ |ਉਹਨਾਂ ਕਿਹਾ ਕਿ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਇਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ | ਇਸ ਲਈ ਪੰਜਾਬ,ਪੰਜਾਬੀ ਤੇ ਪੰਜਾਬੀਅਤ ਦੀ ਮਜਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲਿਆਉਣਾ ਚਾਹੀਦਾ ਹੈ | ਇਸ ਮੌਕੇ ਬਲਵੀਰ ਸਿੰਘ ਮੁਕਾਰੀ, ਠੇਕੇਦਾਰ ਕੁਲਵੀਰ ਸਿੰਘ ਅਸਮਾਨਪੁਰ, ਸਤਨਾਮ ਸਿੰਘ ਝੱਜ, ਭਾਰਤ ਭੂਸ਼ਣ ਹੈਪੀ, ਹੁਸਨ ਚੰਦ ਮਠਾਣ, ਜਸਵਿੰਦਰ ਸਿੰਘ ਬੱਬੀ ਮਵਾ, ਹਰੀਰਾਮ ਭਗਤ, ਪਰਮਜੀਤ ਸਿੰਘ ਮੁਕਾਰੀ, ਜਤਿੰਦਰ ਕੁਮਾਰ ਪੰਚ, ਰਜਿੰਦਰ ਕੁਮਾਰ ਪੰਚ, ਭਾਈ ਦਿਆਲ ਸਿੰਘ, ਗੁਰਬਚਨ ਸਿੰਘ, ਦਰਸ਼ਨ ਸਿੰਘ, ਅਮਰ ਕੌਰ, ਹਰਨੇਕ ਸਿੰਘ, ਅਵਤਾਰ ਸਿੰਘ ਤਾਰੂ ਅਤੇ ਰਾਮਨਾਥ ਸਮੇਤ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ 'ਦੌੜ ਨਸ਼ਿਆਂ ਵਿਰੁੱਧ' ਕੈਬਨਿਟ ਮੰਤਰੀ ਬੈਂਸ ਨੇ ਝੰਡੀ ਦੇ ਕੇ ਕੀਤੀ ਰਵਾਨਾ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਆਪਣੇ ਜੱਦੀ ਪਿੰਡ ਬੜਵਾ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ 'ਤੇ ਕਰਵਾਏ ਜਾ ਰਹੇ ਹਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।