20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਬਾਠ ਵਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ <br/>

ਅਜੀਤ ਡੈਸਕ 21-07-2025
ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਜੇ ਐਸ ਨਿੱਕੂਵਾਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਵਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਬਾਠ ਨੇ ਕਿਹਾ ਉਨ੍ਹਾਂ ਨੂੰ ਪੂਰਾ ਵਿਸ਼ਵਾਸ਼ ਹੈ ਕਿ ਅਸ਼ਵਨੀ ਸ਼ਰਮਾ ਦੇ ਕਾਰਜਕਾਲ ਦੌਰਾਨ ਭਾਜਪਾ ਪੰਜਾਬ ਵਿੱਚ ਹੋਰ ਚੜ੍ਹਦੀ ਕਲਾ ਵਿੱਚ ਜਾਵੇਗੀ | ਉਨ੍ਹਾਂ ਦੀ ਸਾਂਝੀ ਸੋਚ ਅਤੇ ਵਿਸ਼ਵਾਸਯੋਗਤਾ ਪਾਰਟੀ ਲਈ ਇੱਕ ਮਜ਼ਬੂਤ ਦਿਸ਼ਾ ਤੈਅ ਕਰੇਗੀ | ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਸੰਗਠਨਿਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ, ਜ਼ਮੀਨੀ ਪੱਧਰ 'ਤੇ ਵਰਕਰਾਂ ਨਾਲ ਜੁੜਾਅ ਵਧਾਉਣ ਅਤੇ ਪੰਜਾਬ ਦੇ ਹਿਤਾਂ ਲਈ ਰਣਨੀਤਕ ਨੀਤੀਆਂ 'ਤੇ ਗੰਭੀਰ ਚਰਚਾ ਹੋਈ |ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਭਾਜਪਾ ਪੰਜਾਬ ਦੀ ਰਾਜਨੀਤੀ ਵਿੱਚ ਨਵੀਆਂ ਉੱਚਾਈਆਂ ਹਾਸਲ ਕਰੇਗੀ |

ਪਿਛਲੀ ਖ਼ਬਰ ਝਿੰਜੜੀ ਦੇ ਨੌਜਵਾਨ ਰਾਮ ਕੁਮਾਰ ਨੇ ਜਿੱਤਿਆ ਜੂਡੋ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ-ਸਿੱਖਿਆ ਮੰਤਰੀ ਬੈਂਸ ਵਲੋਂ ਕੀਤਾ ਵਿ... ਅਗਲੀ ਖ਼ਬਰ 'ਦੌੜ ਨਸ਼ਿਆਂ ਵਿਰੁੱਧ' ਕੈਬਨਿਟ ਮੰਤਰੀ ਬੈਂਸ ਨੇ ਝੰਡੀ ਦੇ ਕੇ ਕੀਤੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।