ਸ੍ਰੀ ਅਨੰਦਪੁਰ ਸਾਹਿਬ 20 ਜੁਲਾਈ (ਕਰਨੈਲ ਸਿੰਘ)- ਇੱਥੋਂ ਦੇ ਪਿੰਡ ਝਿੰਜੜੀ ਦੇ ਰਾਮ ਕੁਮਾਰ ਸਪੁੱਤਰ ਵਿਜੇ ਕੁਮਾਰ ਨੇ ਏਸ਼ੀਆ ਪੱਧਰ ਦੇ ਜੂਡੋ ਖੇਡ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ | ਰਾਮ ਕੁਮਾਰ ਦੀ ਇਸ ਪ੍ਰਾਪਤੀ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਉਸਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਉਸ ਨੇ ਨਾ ਸਿਰਫ ਹਲਕੇ ਦਾ ਸਗੋਂ ਪੰਜਾਬ ਅਤੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ | ਉਹਨਾਂ ਕਿਹਾ ਕਿ ਇਹ ਸਭ ਕੁੱਝ ਉਨ੍ਹਾਂ ਦੇ ਮਾਤਾ ਪਿਤਾ ਵਲੋਂ ਚੰਗੇ ਪਾਲਣ ਪੋਸ਼ਣ ਅਤੇ ਸਖਤ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ | ਉਹਨਾਂ ਰਾਮ ਕੁਮਾਰ ਨੂੰ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਚੇਅਰਮੈਨ ਕਮਿੱਕਰ ਸਿੰਘ ਡਾਢੀ, ਸਰਪੰਚ ਬਲਵਿੰਦਰ ਸਿੰਘ, ਸਾਬਕਾ ਸਰਪੰਚ ਰਣਜੀਤ ਚੌਧਰੀ, ਰਾਮ ਕੁਮਾਰ ਸ਼ਰਮਾ, ਸੰਜੀਵ ਕੁਮਾਰ, ਸ਼ਿਵ ਕੁਮਾਰ, ਜਤਿੰਦਰ ਕੁਮਾਰ, ਜਤਿੰਦਰ ਸ਼ਰਮਾ, ਰਵੀ ਦੱਤ ਸ਼ਰਮਾ, ਸਸ਼ੀ ਬਾਲਾ ਸਰਪੰਚ, ਦਵਿੰਦਰ ਸ਼ਰਮਾ, ਕੁਲਦੀਪ ਸ਼ਰਮਾ, ਭਾਰਤ ਭੂਸ਼ਨ, ਗੁਰਪ੍ਰਤਾਪ ਸਿੰਘ, ਗੁਰਨਾਮ ਸਿੰਘ, ਸ਼ਿਵ ਪੁਰੀ, ਬਾਲ ਕਿ੍ਸ਼ਨ ਸ਼ਰਮਾ, ਲਾਲ ਚੰਦ ਸ਼ਰਮਾ, ਮੁਕੇਸ਼ ਕੁਮਾਰ, ਰਾਕੇਸ਼ ਕੁਮਾਰ ਬਿੱਟੂ, ਸਾਬਕਾ ਸਰਪੰਚ ਬਾਲੂ ਚੌਧਰੀ, ਸਮੇਤ ਪਿੰਡ ਵਾਸੀ ਸ਼ਾਮਲ ਹਨ |