20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਨੇ ਹਜ਼ਾਰਾਂ ਨਸ਼ਾ ਤਸਕਰ ਜੇਲ੍ਹ ਾਂ 'ਚ ਡੱਕੇ-ਡਾ. ਸੰਜੀਵ ਗੌਤਮ <br/>

ਨਸ਼ਾ ਮੁਕਤੀ ਯਾਤਰਾ ਮੁਹਿੰਮ ਤਹਿਤ ਡਾ. ਸੰਜੀਵ ਗੌਤਮ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ | <br/> 21-07-2025
ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਕਰਨੈਲ ਸਿੰਘ)-'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਨੇ ਪੰਜਾਬ 'ਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾਂ ਪਾ ਦਿੱਤੀਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਕਾਰਨ ਹਜਾਰਾਂ ਨਸ਼ਾ ਤਸਕਰ ਜੇਲ੍ਹ ਾਂ 'ਚ ਡੱਕੇ ਗਏ ਹਨ, ਉਨ੍ਹ ਾਂ ਦੀਆਂ ਕਾਲੀਆ ਕਮਾਈਆਂ ਨਾਲ ਉਸਾਰੀਆਂ ਨਾਜਾਇਜ਼ ਇਮਾਰਤਾਂ ਨਿਸਤੋਨਾਬੂਦ ਕੀਤੀਆਂ ਜਾ ਰਹੀਆਂ ਹਨ | ਇਹ ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੈ | ਇਹ ਪ੍ਰਗਟਾਵਾ ਡਾ. ਸੰਜੀਵ ਗੌਤਮ ਜ਼ਿਲ੍ਹ ਾ ਪ੍ਰਧਾਨ ਆਮ ਆਦਮੀ ਪਾਰਟੀ ਰੂਪਨਗਰ ਨੇ ਅੱਜ ਗੰਗੂਵਾਲ, ਸੱਧੇਵਾਲ, ਕਲੋਤਾ, ਰਾਮਪੁਰ, ਲੰਮਲੈਹੜੀ, ਬਣੀ, ਮਥੁਰਾ, ਗਰਾਂ, ਗਨਾਰੂ, ਅਗੰਮਪੁਰ, ਚੱਕ ਹੋਲਗੜ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ | ਡਾ. ਗੌਤਮ ਨੇ ਦੱਸਿਆ ਕਿ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਪੰਜਾਬ ਦੀ ਅਗਵਾਈ 'ਚ ਇਹ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ | ਉਨ ਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਜੰਗ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ | ਉਨ੍ਹ ਾਂ ਲੋਕਾਂ ਅਪੀਲ ਕੀਤੀ ਕਿ ਉਹ ਆਪਣੀ ਅਵਾਜ ਬੁਲੰਦ ਕਰਨ ਤੇ ਆਪਣੇ ਇਲਾਕੇ 'ਚੋ ਨਸ਼ੇ ਦਾ ਖਾਤਮਾ ਕਰਨ | ਇਸ਼ਾਨ ਚੋਧਰੀ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨੇ ਕਿਹਾ ਕਿ ਹਰ ਪਿੰਡ, ਸ਼ਹਿਰ, ਗਲੀ ਮਹੱਲੇ ਤੱਕ ਲੋਕਾਂ ਨੂੰ ਨਸ਼ਿਆ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਜਾਗਰੂਕ ਕਰਾਂਗੇ | ਇਸ ਮੌਕੇ ਨਾਇਬ ਤਹਿਸੀਲਦਾਰ ਕਰਨਬੀਰ ਸਿੰਘ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਹਿਤੇਸ ਸ਼ਰਮਾ ਦੀਪੂ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਜੋਤੀ ਰਾਣਾ ਸਰਪੰਚ ਤੇ ਵੱਡੀ ਗਿਣਤੀ 'ਚ ਵੱਖ ਵੱਖ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਚਾਰ ਟੈਕਸੀ ਸਟੈਂਡਾਂ ਦੀ ਹੋਈ ਸਾਂਝੀ ਮੀਟਿੰਗ <br/> ਅਗਲੀ ਖ਼ਬਰ ਮਾਤਾ ਕੈਲਾਸ਼ੀ ਦੇਵੀ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈਣ ਦੀ ਲੋੜ- ਰਾਣਾ ਕੇ.ਪੀ. ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।