20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ ਵਲੋਂ ਮਨਾਇਆ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ <br/>

ਸੇਵਾ ਦਿਵਸ ਵਜੋਂ ਇੱਕ ਹਸਪਤਾਲ ਵਿਖੇ ਮਰੀਜ਼ਾਂ ਨੂੰ ਫਲ ਅਤੇ ਹੋਰ ਸਮਗਰੀ ਭੇਟ ਕਰਨ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਆਗੂ ਅਤੇ ਹੋਰ ਸ਼ਖਸੀਅਤਾਂ | ਤਸਵੀਰ: ਵਰੁਣ ਲਾਂਬਾ <br/> 21-07-2025
ਰੂਪਨਗਰ, 20 ਜਲਾਈ (ਸਤਨਾਮ ਸਿੰਘ ਸੱਤੀ ):ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਰੋਪੜ ਖੇਤਰ ਵੱਲੋਂ ਅੱਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸੇਵਾ ਦਿਵਸ ਵਜੋਂ ਮਨਾਇਆ ਗਿਆ | ਜਿਸ ਤਹਿਤ ਅੱਜ ਗੁਰਦੁਆਰਾ ਸਿੰਘ ਸਭਾ, ਰੋਪੜ ਵਿਖੇ ਇਕੱਤਰ ਹੋ ਕੇ ਸੰਗਤੀ ਰੂਪ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਉਪਰੰਤ ਸਿਵਲ ਹਸਪਤਾਲ, ਪਰਮਾਰ ਹਸਪਤਾਲ, ਦਸਮੇਸ਼ ਹਸਪਤਾਲ, ਸਾਂਘਾ ਹਸਪਤਾਲ, ਡਾਕਟਰ ਸੁਰਜੀਤ ਹਸਪਤਾਲ, ਬਰਜਿੰਦਰਾ ਹਸਪਤਾਲ ਸਮੇਤ ਰੋਪੜ ਸ਼ਹਿਰ ਦੇ ਕਰੀਬ ਅੱਧੀ ਦਰਜਨ ਨਾਮਵਰ ਹਸਪਤਾਲਾਂ ਵਿੱਚ ਦਾਖਲ 250 ਤੋਂ ਵਧੇਰੇ ਮਰੀਜ਼ਾਂ ਨੂੰ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਲਿਟਰੇਚਰ ਅਤੇ ਫਲ, ਰਸ, ਬਿਸਕੁਟ ਆਦਿ ਪ੍ਰਸ਼ਾਦ ਦੇ ਰੂਪ ਵਿੱਚ ਵੰਡਿਆ ਗਿਆ ਅਤੇ ਉਨਾਂ ਨਾਲ ਇਸ ਦਿਹਾੜੇ ਨੂੰ ਮਨਾਉਣ ਦਾ ਮੰਤਵ ਅਤੇ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਵੱਲੋਂ ਦਿੱਲੀ ਵਿੱਚ ਚੇਚਕ ਦੇ ਮਰੀਜ਼ਾਂ ਦੀ ਕੀਤੀ ਸੇਵਾ ਸਬੰਧੀ ਸੰਖੇਪ ਵਿਚਾਰਾਂ ਦੀ ਸਾਂਝ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਬਿਕਰਮਜੀਤ ਸਿੰਘ ਜੋਨਲ ਪ੍ਰਧਾਨ ਨੇ ਦੱਸਿਆ ਕਿ ਰੋਪੜ ਸ਼ਹਿਰ ਤੋਂ ਇਲਾਵਾ ਇਹ ਸੇਵਾ ਦਿਵਸ ਸ੍ਰੀ ਅਨੰਦਪੁਰ ਸਾਹਿਬ, ਨੰਗਲ ਖੇਤਰ ਵਿੱਚ ਵੀ ਮਨਾਇਆ ਜਾ ਰਿਹਾ ਹੈ | ਉਹਨਾਂ ਨੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਦਿੱਤੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਚਰਨ ਸਿੰਘ ਭਾਟੀਆ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਕਮੇਟੀ, ਤੇਜਿੰਦਰ ਸਿੰਘ ਖਿਜਰਾਬਾਦੀ,ਪ੍ਰੋਫੈਸਰ ਭਗਵੰਤ ਸਿੰਘ ਸਤਿਆਲ,ਗੁਰਸੰਤ ਸਿੰਘ,ਭੁਪਿੰਦਰ ਸਿੰਘ,ਰਵਿੰਦਰ ਸਿੰਘ, ਕਰਮਜੀਤ ਸਿੰਘ, ਸੁਰਿੰਦਰ ਪਾਲ ਸਿੰਘ, ਜਗਤਾਰ ਸਿੰਘ, ਰਾਜਿੰਦਰ ਸਿੰਘ, ਮੈਡਮ ਹਰਪ੍ਰੀਤ ਕੌਰ, ਜਸਪਾਲ ਸਿੰਘ,ਗੁਰਦੀਪ ਸਿੰਘ,ਭਗਵੰਤ ਸਿੰਘ ਘਨੌਲੀ,ਜਗਦੀਪ ਸਿੰਘ ਸਮੇਤ ਹੋਰ ਅਨੇਕਾਂ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਘਾਟ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ <b... ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਚਾਰ ਟੈਕਸੀ ਸਟੈਂਡਾਂ ਦੀ ਹੋਈ ਸਾਂਝੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।