20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/>

ਸ੍ਰੀ ਚਮਕੌਰ ਸਾਹਿਬ ਵਿਖੇ ਲਗਾਏ ਖ਼ੂਨਦਾਨ ਕੈਂਪ ਵਿਚ ਖ਼ੂਨਦਾਨੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਮੈਨੇਜਰ ਭਾਈ ਗੁਰਮੁੱਖ ਸਿੰਘ ਅਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 21-07-2025
ਸ੍ਰੀ ਚਮਕੌਰ ਸਾਹਿਬ,17 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਅਤੇ ਸਮੂਹ ਸ਼ਹੀਦਾਂ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਮਨੱੁਖਤਾ ਦੇ ਭਲੇ ਲਈ ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 817ਵਾਂ ਖ਼ੂਨਦਾਨ ਕੈਂਪ ਇੰਡਸ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ | ਜਿਸ ਦਾ ਉਦਘਾਟਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁਖ ਸਿੰਘ ਨੇ ਕੀਤਾ ਉਨ੍ਹਾਂ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਤਿਕਾਰ ਸਹਿਤ ਪ੍ਰਣਾਮ ਭੇਟ ਕਰਦਿਆਂ ਕਿਹਾ ਕਿ ਉਹ ਸਿੱਖ ਇਤਿਹਾਸ ਦੇ ਇੱਕ ਅਜਿਹੇ ਸ਼ਹੀਦ ਹੋਏ ਜਿਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਹਰ ਸਿੱਖ ਦੇ ਲੂੰ-ਕੰਡੇ ਖੜ੍ਹੇ ਹੋ ਜਾਂਦੇ ਹਨ, ਉਨ੍ਹਾਂ ਦੀ ਸ਼ਹਾਦਤ ਸਮੁੱਚੀ ਕੌਮ ਨੂੰ ਆਪਣੇ ਧਰਮ ਵਿਚ ਸਿਦਕ, ਭਰੋਸਾ ਤੇ ਪਰਪੱਕਤਾ ਬਖ਼ਸ਼ਿਸ਼ ਕਰਦੀ ਹੈ | ਇਸ ਦੌਰਾਨ 52 ਖ਼ੂਨਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਮੈਨੇਜਰ ਗੁਰਮੁਖ ਸਿੰਘ ਨੇ ਖ਼ੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਨਰਿੰਦਰ ਸਿੰਘ ਸੌਲਖੀਆਂ,ਬਲਦੇਵ ਸਿੰਘ ਸੰਧੂ, ਪ੍ਰਭਦੀਪ ਸਿੰਘ ਸੇਖੋਂ, ਗੁਰਨਾਮ ਸਿੰਘ, ਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਣਧੀਰ ਸਿੰਘ ਧੀਰਾ, ਕੁਲਦੀਪ ਸਿੰਘ ਕੁਲੈਵਾਲ, ਕਸ਼ਮੀਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਸਹਿਕਾਰੀ ਸਭਾਵਾਂ 'ਚ ਗੈਰ-ਜ਼ਮੀਨੇ ਵਿਅਕਤੀਆਂ ਦੀ ਮੈਂਬਰਸ਼ਿਪ ਦੁਬਾਰਾ ਚਾਲੂ ਕਰਨ ਸੰਬੰਧੀ ਮੰਗ ਪੱਤਰ ਸੌਪਿਆ <br/> ਅਗਲੀ ਖ਼ਬਰ ਸੁਧੀਰ ਸ਼ਰਮਾ ਦੇ ਸਿਰ ਸਜਿਆ ਰੋਟਰੀ ਕਲੱਬ ਰੂਪਨਗਰ ਦੇ 47ਵੇਂ ਪ੍ਰਧਾਨ ਦਾ ਤਾਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।