ਖਰੜ, 20 ਜੁਲਾਈ (ਗੁਰਮੁੱਖ ਸਿੰਘ ਮਾਨ)- ਨਗਰ ਕੌਂਸਲ ਖਰੜ ਵਲੋਂ ਕੌਂਸਲ ਦੀ ਹੱਦ ਰਹਿੰਦੇ ਪ੍ਰਾਪਰਟੀ ਦੇ ਮਾਲਕਾਂ ਨੂੰ ਪ੍ਰਾਪਰਟੀ ਟੈਕਸ ਬਿਨਾਂ ਵਿਆਜ ਤੋਂ ਭਰਨ ਲਈ ਸੋਮਵਾਰ 21 ਜੁਲਾਈ ਨੂੰ ਸਵੇਰੇ 10 ਤੋਂ 4 ਵਜੇ ਤੱਕ ਨਗਰ ਕੌਂਸਲ ਖਰੜ ਵਲੋਂ ਵਿਸ਼ੇਸ਼ ਤੌਰ 'ਤੇ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ 'ਚ ਖ਼ਾਸ ਕਰ ਕਮਰਸ਼ੀਅਲ ਪ੍ਰਾਪਰਟੀ ਮਾਲਕਾਂ ਤੇ ਸ਼ਹਿਰ ਨਿਵਾਸੀ ਮੌਕੇ 'ਤੇ ਪੁੱਜ ਕੇ ਕੈਂਪ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰ ਨਿਵਾਸੀ ਸਰਕਾਰ ਦੀ ਓ.ਟੀ.ਐਸ. ਸਕੀਮ ਦਾ ਲਾਭ ਉਠਾ ਸਕਦੇ ਹਨ | ਨਗਰ ਕੌਂਸਲ ਖਰੜ ਵਲੋਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਦੀ ਇਸ ਸਕੀਮ ਦਾ ਫ਼ਾਇਦਾ ਉਠਾਉਣ ਅਤੇ ਕੈਂਪਾਂ 'ਚ ਜਾ ਕੇ ਬਿਨਾਂ ਵਿਆਜ ਤੋਂ ਪ੍ਰਾਪਰਟੀ ਟੈਕਸ ਅਦਾ ਕਰਨ |