20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮੋਰਿੰਡਾ ਸ਼ਹਿਰ ਦੇ ਸੀਵਰੇਜ ਦੀ ਡੀਸਿਲਟਿੰਗ ਦਾ ਕੰਮ ਸ਼ੁਰੂ <br/>

ਅਜੀਤ ਡੈਸਕ 21-07-2025
ਮੋਰਿੰਡਾ, 18 ਜੁਲਾਈ (ਤਰਲੋਚਨ ਸਿੰਘ ਕੰਗ)-ਜਲ ਸਪਲਾਈ ਤੇ ਸੀਵਰੇਜ ਵਿਭਾਗ ਅਤੇ ਨਗਰ ਕੌਂਸਲ ਮੋਰਿੰਡਾ ਵਲੋਂ ਸ਼ਹਿਰ ਵਿਚ 50 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੀ ਡੀਸਿਲਟਿੰਗ ਦਾ ਕੰਮ ਸ਼ੁਰੂ ਕੀਤਾ, ਜਿਸ ਦਾ ਉਦਘਾਟਨ ਨਗਰ ਕੌਂਸਲ ਪ੍ਰਧਾਨ ਜਗਦੇਵ ਸਿੰਘ ਭਟੋਆ ਵਲੋਂ ਕੀਤਾ ਗਿਆ | ਇਸ ਸੰਬੰਧੀ ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਅਤੇ ਪ੍ਰਧਾਨ ਜਗਦੇਵ ਸਿੰਘ ਭਟੋਆ ਨੇ ਦੱਸਿਆ ਕਿ ਸ਼ਹਿਰ ਦੇ ਸੀਵਰੇਜ ਦੀ ਪਿਛਲੇ 25-30 ਸਾਲਾਂ ਤੋਂ ਕਦੇ ਵੀ ਡੀਸਿਲਟਿੰਗ ਦਾ ਕੰਮ ਨਹੀਂ ਹੋਇਆ, ਜਿਸ ਕਾਰਨ ਸ਼ਹਿਰ ਦਾ ਸਾਰਾ ਸੀਵਰੇਜ ਸਿਸਟਮ ਜਾਮ ਹੋਇਆ ਪਿਆ ਸੀ | ਸ਼ਹਿਰ 'ਚ ਥਾਂ-ਥਾਂ 'ਤੇ ਸੀਵਰੇਜ ਓਵਰਫਲੋਅ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉਨ੍ਹਾਂ ਦੱਸਿਆ ਕਿ ਸੀਵਰੇਜ ਦੀ ਡੀਸਿਲਟਿੰਗ ਦਾ ਕੰਮ ਮਸ਼ੀਨਾਂ ਰਾਹੀਂ ਬੜੀ ਤੇਜ਼ੀ ਨਾਲ ਸ਼ੁਰੂ ਕੀਤਾ ਗਿਆ ਅਤੇ ਲਗਭਗ 8 ਦਿਨਾਂ ਦੇ ਅੰਦਰ ਸ਼ਹਿਰ ਦੇ ਪੂਰੇ ਸੀਵਰੇਜ ਦੀ ਡੀਸਿਲਟਿੰਗ ਮੁਕੰਮਲ ਹੋ ਜਾਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਹਰਜੀਤ ਸਿੰਘ ਸੋਢੀ, ਸੰਦੀਪ ਸੋਨੂੰ ਸ਼ਰਮਾ, ਵਰਿੰਦਰ ਸਿੰਘ, ਹਰਿੰਦਰ ਸਿੰਘ, ਨਿਰਮਲਪ੍ਰੀਤ ਸਿੰਘ ਮੇਹਰਵਾਨ, ਮਨਜੀਤ ਕੌਰ, ਸੰਗਤ ਸਿੰਘ ਭਾਮੀਆਂ, ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ, ਨਵਦੀਪ ਸਿੰਘ ਟੋਨੀ ਸ਼ਹਿਰੀ ਪ੍ਰਧਾਨ ਆਪ, ਰਾਜੂ ਸ਼ਰਮਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਉਦਘਾਟਨ ਨੂੰ ਤਰਸ ਰਿਹਾ ਦਿਓਲ ਨਗਰ ਦਾ ਛੋਟਾ ਪਾਰਕ ਅਗਲੀ ਖ਼ਬਰ ਜੋ ਪਸ਼ੂਆਂ ਨੂੰ ਛੱਡਦੇ ਤੇ ਕੂੜਾ ਸੁੱਟਦੇ ਹਨ, ਉਨ੍ਹਾਂ 'ਤੇ ਹੋਏ ਕਾਨੂੰਨੀ ਐਕਸ਼ਨ”- ਡਿਪਟੀ ਮੇਅਰ ਬੇਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।