12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਲਗਾਤਾਰ ਪੈ ਰਹੀ ਭਾਰੀ ਬਰਸਾਤ ਕਾਰਨ ਸੜਕਾਂ ਬੁਰੀ ਤਰ੍ਹਾਂ ਪ੍ਰਭਾਵਿਤ

ਅਜੀਤ ਡੈਸਕ 02-09-2025
ਕਾਹਨਪੁਰ ਖੂਹੀ, 1 ਸਤੰਬਰ (ਗੁਰਬੀਰ ਸਿੰਘ ਵਾਲੀਆ)-ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਨਾਲ ਜਿਥੇ ਪੂਰਾ ਉੱਤਰੀ ਭਾਰਤ ਪਾਣੀ 'ਚ ਡੁੱਬਿਆ ਹੋਇਆ ਹੈ, ਉੱਥੇ ਸਮੁੱਚਾ ਇਲਾਕਾ ਵੀ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ | ਜਿਸ ਦੇ ਚੱਲਦੇ ਜਿੱਥੇ ਲੋਕਾਂ ਦੇ ਘਰਾਂ ਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਪਹਿਲਾਂ ਤੋਂ ਦੁਰਦਸ਼ਾ ਹੰਢਾਅ ਰਹੀਆਂ ਇਲਾਕੇ ਭਰ ਦੀਆਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ | ਮੀਂਹ ਨਾਲ ਹੋਏ ਨੁਕਸਾਨ ਸੰਬੰਧੀ ਜਾਣਕਾਰੀ ਦਿੰਦਿਆਂ ਕੇਹਰ ਸਿੰਘ ਧਾਰਨੀ ਨੇ ਦੱਸਿਆ ਕਿ ਨੇੜਲੇ ਪਿੰਡ ਰੈਂਸੜਾ ਵਿਖੇ ਤੇਜ਼ ਪਾਣੀ ਨਾਲ ਜਿਥੇ ਸੜਕ ਬੁਰੀ ਤਰ੍ਹਾਂ ਨਾਲ ਟੁੱਟ ਗਈ, ਉਥੇ ਹੀ ਪਿੰਡ ਬੂਥਗੜ੍ਹ ਨੂੰ ਜਾਣ ਵਾਲੀ ਸੜਕ ਨੇ ਕਿਸੇ ਨਦੀ ਦਾ ਰੂਪ ਧਾਰਨ ਕਰ ਲਿਆ | ਅਜਿਹੇ ਹਾਲਾਤਾਂ ਵਿਚ ਸਥਾਨਕ ਲੋਕਾਂ ਨੂੰ ਤੇ ਬੱਚਿਆਂ ਨੂੰ ਸਕੂਲ ਜਾਣ ਵਿਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਅਮਰੀਕ ਸਿੰਘ, ਹੁਕਮ ਸਿੰਘ, ਕੁਲਦੀਪ ਕੌਰ, ਪਰਮਜੀਤ ਕੌਰ, ਗੁਰਜੀਤ ਕੌਰ ਆਦਿ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਲਗਾਤਾਰ ਪੈ ਰਹੇ ਮੀਂਹ ਨੇ ਸਤਲੁਜ ਕੰਢੇ ਵਸੇ ਲੋਕਾਂ ਦੀ ਨੀਂਦ ਉਡਾਈ ਅਗਲੀ ਖ਼ਬਰ ਭਾਖੜਾ ਡੈਮ ਨੂੰ ਜਾਣ ਵਾਲਾ ਮਾਰਗ ਪਹਾੜੀਆਂ ਡਿਗਣ ਕਾਰਨ ਹੋਇਆ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।