12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਲਗਾਤਾਰ ਪੈ ਰਹੇ ਮੀਂਹ ਨੇ ਸਤਲੁਜ ਕੰਢੇ ਵਸੇ ਲੋਕਾਂ ਦੀ ਨੀਂਦ ਉਡਾਈ

ਅਜੀਤ ਡੈਸਕ 02-09-2025
ਰੂਪਨਗਰ, 1 ਸਤੰਬਰ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਰੂਪਨਗਰ 'ਚ ਲਗਾਤਾਰ ਪੈ ਰਹੀ ਬਾਰਿਸ਼ ਤੇ ਮੌਸਮ ਵਿਭਾਗ ਵਲੋਂ ਜਾਰੀ ਕੀਤੀ ਗਈ ਚਿਤਾਵਨੀ ਨੇ ਸਤਲੁਜ ਕੰਢੇ ਵੱਸਦੇ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਅੱਜ ਸਤਲੁਜ ਦਰਿਆ ਨਾਲ ਲੱਗਦੇ ਕਈ ਪਿੰਡਾਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ, ਨੰਗਲ ਤੇ ਸ੍ਰੀ ਚਮਕੌਰ ਸਾਹਿਬ ਦੇ ਸਤਲੁਜ ਕਿਨਾਰੇ ਵਸਦੇ ਲੋਕਾਂ ਲਈ ਸੁਰੱਖਿਆ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ | ਸਥਿਤੀ 'ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਿਗਰਾਨੀ ਕਰ ਰਿਹਾ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਹਨ | ਵਿਭਾਗ ਦੇ ਐਕਸੀਅਨ ਨੇ ਦੱਸਿਆ ਕਿ ਹੈੱਡ ਵਰਕਸ ਰੂਪਨਗਰ ਤੋਂ ਪਿੱਛੋ ਆ ਰਿਹਾ ਸਾਰਾ ਪਾਣੀ 1 ਲੱਖ 14 ਹਜ਼ਾਰ ਕਿਊਸਿਕ ਛੱਡਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 1988 'ਚ ਤਾਂ 4 ਲੱਖ 75 ਹਜ਼ਾਰ ਕਿਊਸਿਕ ਪਾਣੀ ਆ ਗਿਆ ਸੀ, ਪਰ 1 ਲੱਖ 14 ਹਜ਼ਾਰ ਕਿਊਸਿਕ ਪਾਣੀ ਕੰਟਰੋਲ ਹੇਠ ਹੈ | ਦੂਜੇ ਪਾਸੇ ਅਡਵਾਇਜਰੀ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ ਕਿ ਜਿਹੜੇ ਘਰ ਨਦੀਆਂ, ਨਹਿਰਾਂ ਜਾਂ ਦਰਿਆ ਦੇ ਬਿਲਕੁਲ ਨੇੜੇ ਹਨ, ਉਨ੍ਹਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ, ਨੀਵੇਂ ਇਲਾਕਿਆਂ ਵਿਚ ਵਸੇ ਲੋਕ ਆਪਣੇ ਘਰ ਖਾਲੀ ਕਰਕੇ ਪ੍ਰਸ਼ਾਸਨ ਵਲੋਂ ਬਣਾਏ ਗਏ ਰੈਸਕਿਊ ਸੈਂਟਰਾਂ ਜਾਂ ਹੋਰ ਉੱਚੀਆਂ ਥਾਵਾਂ ਉੱਤੇ ਚਲੇ ਜਾਣ ਅਤੇ ਕੀਤੇ ਗਏ ਇਹ ਸਾਰੇ ਉਪਾਅ ਸਿਰਫ਼ ਤੁਹਾਡੀ ਸੁਰੱਖਿਆ ਲਈ ਹਨ |
ਪਿਛਲੀ ਖ਼ਬਰ ਸਤਲੁਜ ਦਰਿਆ 'ਚ ਆਏ ਹੜ੍ਹ ਨੇ ਨੂਰਪੁਰ ਬੇਦੀ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਦੀ ਨੀਂਦ ਉਡਾਈ ਅਗਲੀ ਖ਼ਬਰ ਲਗਾਤਾਰ ਪੈ ਰਹੀ ਭਾਰੀ ਬਰਸਾਤ ਕਾਰਨ ਸੜਕਾਂ ਬੁਰੀ ਤਰ੍ਹਾਂ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।