12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਐਸ. ਸੀ. ਸਿੱਖਿਆਰਥੀਆਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ ਸ਼ੁਰੂ

ਅਜੀਤ ਡੈਸਕ 02-09-2025
ਰੂਪਨਗਰ, 1 ਸਤੰਬਰ (ਸਤਨਾਮ ਸਿੰਘ ਸੱਤੀ)-ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜ਼ੀ ਰੋਟੀ ਵਜੋਂ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਯੋਜਨਾ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ 15 ਸਤੰਬਰ ਤੋਂ ਮੁਫ਼ਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਣਾ ਹੈ | ਇਸ ਸੰਬੰਧੀ ਡਿਪਟੀ ਡਾਇਰੈਕਟਰ ਡੇਅਰੀ ਹਰਵੰਤ ਸਿੰਘ ਨੇ ਦੱਸਿਆ ਕਿ ਕੈਬਿਨੇਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਸੂਬੇ ਦੇ ਖੇਤੀ ਖੇਤਰ 'ਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੱਲੋ ਪ੍ਰੇਰਿਤ ਕਰਨ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ 26 ਸਤੰਬਰ ਤੱਕ ਚਲਾਇਆ ਜਾਣਾ ਹੈ ਅਤੇ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ ਵਿਖੇ 3 ਸਤੰਬਰ ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ |
ਪਿਛਲੀ ਖ਼ਬਰ ਲਗਾਤਾਰ ਹੋ ਰਹੀ ਬਰਸਾਤ ਕਾਰਨ ਵਣ ਵਿਭਾਗ ਦਫ਼ਤਰ ਦੀ ਦੀਵਾਰ ਡਿੱਗੀ ਅਗਲੀ ਖ਼ਬਰ ਸਤਲੁਜ ਦਰਿਆ 'ਚ ਆਏ ਹੜ੍ਹ ਨੇ ਨੂਰਪੁਰ ਬੇਦੀ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਦੀ ਨੀਂਦ ਉਡਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।